Menu

ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ਉਤੇ ਧੋਖਾਧੜੀ ਕੀਤੀ ਜਾ ਰਹੀ ਹੈ ਜਿਸ ਸਬੰਧੀ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਜਿਹੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਕੋਈ ਗਲਤ ਅਨਸਰ ਸਕੀਮ ਦਾ ਫਾਇਦਾ ਪਹੁੰਚਾਣ ਦੀ ਗੱਲ ਕਰਦਾ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਅਧੀਨ ਨਗਦ ਪੈਸਾ ਮਿਲਣ ਦੇ ਨਾਮ ਉਤੇ ਫਾਰਮ ਵੇਚੇ ਜਾ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਕੀਮ ਅਧੀਨ ਕੋਈ ਵੀ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ। ਅਜਿਹਾ ਪ੍ਰਚਾਰ ਕਰਨ ਵਾਲਾ ਵਿਅਰਤੀ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀ ਖਿਲਾਫ ਪੁਲਿਸ ਰਿਪੋਰਟ ਕੀਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਉਹ ਸਕੀਮ ਦੇ ਨਾਮ ਉਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਆਪਣੀ ਕੋਈ ਵੀ ਨਿੱਜੀ ਜਾਣਕਾਰੀ ਜਿਵੇਂ ਕਿ ਆਧਾਰ ਕਾਰਡ, ਬੈਂਕ ਖਾਤਾ, ਫੋਨ ਨੰਬਰ, ਈਮੇਲ ਆਦਿ ਸਾਂਝਾ ਨਾ ਕਰਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans