ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਇੱਕ ਨੁਮਾਇੰਦਾ ਭੇਜ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਰਕਾਰ ਨੂੰ ਉਸ ਪਟੀਸ਼ਨ ‘ਤੇ ਹੁਕਮ ਜਾਰੀ ਕੀਤਾ ਹੈ, ਜਿਸ ‘ਚ ਡੇਰਾ ਬਿਆਸ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਗ਼ੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਨ ਦੇ ਦੋਸ਼ ਲਾਏ ਗਏ ਸਨ।