Menu

ਪੰਜਾਬ ਦੇ DGP ਦਿਨਕਰ ਗੁਪਤਾ ਦੇ ਬਿਆਨ ਦਾ ਹੋ ਰਿਹੈ ਚਾਰੇ ਪਾਸੇ ਵਿਰੋਧ

ਚੰਡੀਗੜ੍ਹ, 22 ਫਰਵਰੀ – ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਪਣੇ ਇਕ ਬਿਆਨ ਕਾਰਨ ਵਿਵਾਦਾਂ ਵਿਚ ਘਰ ਗਏ ਹਨ। ਦਰਅਸਲ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਹਨ।ਇਕ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਡੀਜੀਪੀ ਗੁਪਤਾ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਰਾਹ ਅਤੱਵਾਦ ਦੇ ਨਜ਼ਰੀਏ ਤੋਂ ਵੱਡੀ ਸੁਰੱਖਿਆ ਚੁਣੌਤੀ ਹੈ। ਦਿਨਕਰ ਗੁਪਤਾ ਨੇ ਕਿਹਾ ਕਿ, ‘ਵੀਜ਼ਾ ਮੁਕਤ ਰਾਹ ਅਤੱਵਾਦ ਨੂੰ ਭਾਰਤ ਲਿਆਉਂਦਾ ਹੈ’।

ਉਹਨਾਂ ਦਾਅਵਾ ਕੀਤਾ ਕਿ, “ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ ‘ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।”

ਦੂਜੇ ਪਾਸੇ ਡੀਜੀਪੀ ਦਿਨਕਰ ਗੁਪਤਾ ਦੇ ਇਸ ਬਿਆਨ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਸਮਾਗਮ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਦਿੱਤੇ ਗਏ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਬਿਆਨ ਦੀ ਸਖ਼ਤ ਨਿੰਦਾ ਕਰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਦੋ ਮੁਲਕਾਂ ਨਾਲ ਜੁੜਿਆ ਹੋਇਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਘੇ ਬਾਰੇ ਬਿਆਨ ਦੇਣਾ ਅਤੇ ਹੁਣ ਸੂਬੇ ਦੇ ਪੁਲਿਸ ਮੁਖੀ ਵਲੋਂ ਬਿਆਨ ਦੇਣਾ, ਇਸ ਪਿੱਛੇ ਛੁਪੀ ਕਿਸੇ ਹੋਰ ਮਨਸ਼ਾ ਨੂੰ ਪੇਸ਼ ਕਰ ਰਿਹਾ ਹੈ। ਉਨ੍ਹਾਂ ਨੇ ਸਿੱਧੇ ਤੌਰ ‘ਤੇ ਕਿਹਾ ਕਿ ਕਾਂਗਰਸ ਲਾਂਘੇ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ਾਂ ਵੱਲ ਲੱਗੀ ਹੋਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵੀ ਡੀਜੀਪੀ ਪੰਜਾਬ ਦੇ ਇਸ ਬਿਆਨ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ “ਡੀਜੀਪੀ ਪੰਜਾਬ ਦਾ ਇਹ ਬਿਆਨ ਕਾਂਗਰਸ ਦੀ ਐਂਟੀ ਸਿੱਖ ਸੋਚ ਨੂੰ ਦਰਸਾਉਂਦਾ ਹੈ।”

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਡੀ. ਜੀ. ਪੀ. ਵਲੋਂ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲੈ ਕੇ ਬਿਆਨ ਦੇਣਾ ਗ਼ਲਤ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਜਵਾਬ ਦੇਣਾ ਚਾਹੀਦਾ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans