ਗੜ੍ਹਸ਼ੰਕਰ, 27 ਮਾਰਚ – ਹੁਣ ਤੱਕ ਦੀ ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਅਤੇ ਹੋਰ ਲਾਗਲੇ ਪਿੰਡਾਂ ਦੇ ਕੋਰੋਨਾ ਵਾਇਰਸ ਸਬੰਧੀ ਜੋ 84 ਲੋਕਾਂ ਦੇ ਟੈੱਸਟ ਲਈ ਨਮੂਨੇ ਲਏ ਗਏ ਸਨ ਉਨ੍ਹਾਂ ‘ਚੋਂ 5 ਲੋਕਾਂ ਦੇ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ 58 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪਾਜ਼ੀਟਿਵ ਪਾਏ ਗਏ ਮਰੀਜ਼ਾਂ ਵਿਚ ਮੋਰਾਂਵਾਲੀ ਨਿਵਾਸੀ ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਦੀ ਰਿਪੋਰਟ ਪਾਜ਼ੀਟਿਵ ਆ ਗਈ ਸੀ ਤੇ ਅੱਜ ਹਰਭਜਨ ਸਿੰਘ ਦੀ ਪਤਨੀ, ਨੂੰਹ ਅਤੇ ਇਕ ਗਵਾਂਢਣ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ। 21 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਲਾਕੇ ਵਿਚ ਸ਼ੱਕੀ ਲੋਕਾਂ ਦੀ ਗਿਣਤੀ 412 ਹੋ ਗਈ ਹੈ ਜਿਨ੍ਹਾਂ ਨੂੰ ਇਕਾਂਤਵਾਸ ਭਾਵ ਘਰਾਂ ਵਿਚ ਹੀ ਰਹਿਣ ਦੀਆਂ ਹਦਾਇਤਾਂ ਹਨ।