Menu

ਸੁਖਜਿੰਦਰ ਸਿੰਘ ਰੰਧਾਵਾ ਨੇ ਵੇਰਕਾ ਦੇ ਦੇਸ਼ ਦੇ ਸਿਖਰਲੇ ਡੇਅਰੀ ਬਰਾਂਡਾਂ ਵਿੱਚ ਸ਼ਾਮਲ ਹੋਣ ‘ਤੇ ਦਿੱਤੀ ਮੁਬਾਰਕਬਾਦ

ਚੰਡੀਗੜ, 24 ਅਪਰੈਲ – ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵੱਲੋਂ ਮਿਲਕਫੈਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਜ਼ਰੂਰੀ ਡੇਅਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਦੇਸ਼ ਦੇ ਸਿਖਰਲੇ ਡੇਅਰੀ ਬਰਾਂਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਵਿਭਾਗ ਵੱਲੋਂ ਵੇਰਕਾ ਸਮੇਤ ਚੁਣੇ ਚਾਰ ਡੇਅਰੀ ਬਰਾਂਡਾਂ ਦਾ ਧੰਨਵਾਦ ਕੀਤਾ ਗਿਆ ਹੈ ਕਿ ਉਹ ਇਸ ਔਖੇ ਵੇਲੇ ਲੋਕਾਂ ਨੂੰ ਡੇਅਰੀ ਉਤਪਾਦ ਮੁਹੱਈਆ ਕਰਵਾ ਰਹੇ ਹਨ। ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੇਰਕਾ ਦੇ ਇਸ ਪ੍ਰਾਪਤੀ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਲਗਾਏ ਕਰਫਿਊ/ਲੌਕਡਾਊਨ ਦੌਰਾਨ ਵੇਰਕਾ ਵੱਲੋਂ ਦੁੱਧ ਉਤਪਾਦਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਣਾ ਯਕੀਨੀ ਬਣਾਇਆ ਜਾ ਰਿਹਾ ਹੈ। ਵੇਰਕਾ ਵੱਲੋਂ ਜਿੱਥੇ ਲੋਕਾਂ ਤੱਕ ਡੇਅਰੀ ਉਤਪਾਦ ਪਹੁੰਚਾਏ ਜਾ ਰਹੇ ਹਨ ਉਥੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਜਾਰੀ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਵੇਰਕਾ ਦੇ ਹਰ ਮੁਲਾਜ਼ਮ ਉਤੇ ਮਾਣ ਹੈ ਜਿਹੜੇ ਇਸ ਔਖੀ ਘੜੀ ਵਿੱਚ ਆਪਣੀ ਸਖਤ ਮਿਹਨਤ ਨਾਲ ਸੂਬਾ ਵਾਸੀਆਂ ਨੂੰ ਰਾਹਤ ਦੇ ਰਹੇ ਹਨ।
ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਇਸ ਪ੍ਰਾਪਤੀ ਲਈ ਸਾਰੇ ਮੁਲਾਜ਼ਮਾਂ ਦਾ ਧੰਨਾਵਾਦ ਕਰਦਿਆਂ ਮੁਬਾਰਕਬਾਦ ਦਿੱਤੀ। ਉਨਾਂ ਇਹ ਵੀ ਦੱਸਿਆ ਕਿ ਮਿਲਕਫੈਡ ਵੱਲੋਂ ਆਪਣੀ ਬਣਦੀ ਡਿਊਟੀ ਨਿਭਾਉਣ ਤੋਂ ਇਲਾਵਾ 20.34 ਲੱਖ ਰੁਪਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਵੀ ਪਾ ਕੇ ਤੁਸ਼ ਜਿਹਾ ਯੋਗਦਾਨ ਪਾਇਆ ਗਿਆ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans