Menu

ਗੌਰਮਿੰਟ ਟੀਚਰਜ਼ ਯੂਨੀਅਨ ਫਿਰੋਜ਼ਪੁਰ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਦਿੱਤਾ ਰੋਸ ਪੱਤਰ

ਫਿਰੋਜ਼ਪੁਰ 23 ਜੂਨ (ਗੁਰਦਰਸ਼ਨ ਸਿੰਘ ਸੰਧੂ) – ਸਰਕਾਰ ਵੱਲੋਂ ਅਧਿਆਪਕਾਂ ਮੰਗਾਂ ਦੀ ਅਣਦੇਖੀ ਕਰਨ ਅਤੇ ਸਿੱਖਿਆ ਵਿਭਾਗ ਵੱਲੋਂ ਸੰਘਰਸ਼ਸੀਲ ਆਗੂਆਂ ਦੀ ਜੁਬਾਨਬੰਦੀ ਕਰਨ ਖਿਲਾਫ ਗੌਰਮਿੰਟ ਟੀਚਰਜ਼ ਯੂਨੀਅਨ, ਫਿਰੋਜ਼ਪੁਰ ਵੱਲੋਂ ਖੇਡ ਮੰਤਰੀ, ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਸਰਕਾਰ ਦੇ ਨਾਂ ਰੋਸ ਪੱਤਰ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜਿਲਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਤੇ ਪ੍ਰੈਸ ਸਕੱਤਰ ਨੀਰਜ ਯਾਦਵ ਨੇ ਸਰਕਾਰ ਤੇ ਦੋਸ਼ ਲਾਇਆ ਕਿ ਪਟਿਆਲਾ ਸੰਘਰਸ਼ ਮੌਕੇ ਸਰਕਾਰ ਨੇ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਚਾਰ ਮੰਤਰੀਆਂ ਦੀ ਕਮੇਟੀ 90 ਦਿਨਾਂ ਵਿਚ ਅਧਿਆਪਕ ਮਸਲੇ ਹੱਲ ਕਰਨ ਸਬੰਧੀ ਨੀਤੀ ਤਿਆਰ ਕਰੇਗੀ, ਪਰ ਬਾਅਦ ਵਿੱਚ ਸਰਕਾਰ ਨੇ ਮੰਗਾਂ ਪ੍ਰਤੀ ਮੁਕੰਮਲ ਚੁੱਪ ਵੱਟ ਲਈ। ਅਧਿਆਪਕ ਮਸਲੇ ਹੱਲ ਕਰਨ ਦੀ ਬਜਾਏ ਸਿੱਖਿਆ ਵਿਭਾਗ ਨੇ ਸੰਘਰਸ਼ ਦੀ ਅਗਵਾਈ ਕਰਨ ਵਾਲੇ ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੂੰ ਮਨਘੜਤ ਦੋਸ਼ ਸੂਚੀ ਜਾਰੀ ਕਰ ਦਿੱਤੀ। ਜਥੇਬੰਦੀ ਅਨੁਸਾਰ ਸੂਬਾ ਪ੍ਰਧਾਨ ਨੂੰ ਚਾਰਜਸ਼ੀਟ ਕਰਨਾ ਲੋਕਤੰਤਰੀ ਕਦਰਾਂ ਦਾ ਘਾਣ ਕਰਨਾ ਅਤੇ ਸੰਘਰਸ਼ੀ ਲੋਕਾਂ ਦੀ ਜੁਬਾਨਬੰਦੀ ਕਰਨਾ ਹੈ। ਜਥੇਬੰਦੀ ਇਸ ਤੋਂ ਪਹਿਲਾ ਅਧਿਆਪਕ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਖਿੱਚਣ ਲਈ ਪੰਜਾਬ ਦੇ ਸਾਰੇ ਜਿਲ੍ਹਾ ਕੇਂਦਰਾਂ ਤੇ ਐਕਸ਼ਨ ਕਰਕੇ 8 ਜੂਨ ਨੂੰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀ ਰੋਸ ਪੱਤਰ ਭੇਜ ਚੁੱਕੀ ਹੈ, ਪਰ ਸਰਕਾਰ ਵੱਲੋਂ ਅਧਿਆਪਕ ਮੰਗਾਂ ਪ੍ਰਤੀ ਮੁਕੰਮਲ ਚੁੱਪ ਵੱਟੀ ਹੋਈ ਹੈ। ਜਿਸ ਕਰਨ ਅਧਿਆਪਕ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ, ਪੰਜਾਬ ਵੱਲੋਂ ਅਧਿਆਪਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਾਰੀਆਂ ਮੰਗਾਂ ਪ੍ਰਤੀ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਮੰਗਾਂ ਨੂੰ ਵਿਧਾਨ ਸਭਾ ਵਿੱਚ ਉਠਾਇਆ ਜਾਵੇਗਾ। ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਅਧਿਆਪਕ ਮੰਗਾਂ ਪ੍ਰਤੀ ਚੁੱਪੀ ਨਾ ਤੋੜੀ ਤਾਂ 26 ਜੂਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਗੌਰਵ ਮੁੰਜਾਲ, ਭੁਪਿੰਦਰ ਸਿੰਘ, ਜਗਸੀਰ ਸਿੰਘ ਗਿੱਲ, ਗੁਰਮੀਤ ਸਿੰਘ ਆਦਿ ਵੀ ਮੌਜ਼ੂਦ ਸਨ।

ਇਹ ਹਨ ਅਧਿਆਪਕਾਂ ਦੀਆਂ ਮੰਗਾਂ –

ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੂੰ ਜਾਰੀ ਕੀਤੀ ਮਨਘੜਤ ਦੋਸ਼ ਸੂਚੀ ਰੱਦ ਕੀਤੀ ਜਾਵੇ ਅਤੇ ਰਹਿੰਦੇ ਪੁਲਸ ਕੇਸ  ਵਿਕਟੇਮਾਈਜ਼ੇਸ਼ਨਾਂ, ਦੋਸ਼ ਸੂਚੀਆਂ, ਨੋਟਿਸ ਆਦਿ ਤੁਰੰਤ ਰੱਦ ਕੀਤੇ ਜਾਣ। ਅਧਿਆਪਕਾਂ ਦੇ ਸਾਰੇ ਵਰਗਾਂ ਦੀਆਂ ਤਰੱਕੀਆਂ ਬਦਲੀਆਂ ਤੋਂ ਪਹਿਲਾਂ ਕੀਤੀਆਂ ਜਾਣ। ਸਾਰੇ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਸਿੱਧੀ ਭਰਤੀ ਦਾ ਕੋਟਾ 50 ਪ੍ਰਤੀਸ਼ਤ ਦੀ ਥਾਂ 25 ਪ੍ਰਤੀਸ਼ਤ ਬਹਾਲ ਕੀਤਾ ਜਾਵੇ ਅਤੇ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਤੋਂ ਸਿੱਧੀ ਭਰਤੀ ਲਈ ਉਮਰ ਦੀ ਸ਼ਰਤ ਹਟਾਈ ਜਾਵੇ। ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਅਪਰ-ਪ੍ਰਾਇਮਰੀ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਵਿਭਾਗ ਵਿਚ ਖਤਮ ਕੀਤੀਆਂ ਹਰ ਵਰਗ ਦੀਆਂ ਪੋਸਟਾਂ ਬਹਾਲ ਕੀਤੀਆ ਜਾਣ। ਵਿਦਿਆਰਥੀਆਂ ਨੂੰ ਕਿਤਾਬਾਂ, ਸਟੇਸ਼ਨਰੀ ਅਤੇ ਵਜੀਫੇ ਤੁਰੰਤ ਮੁਹੱਈਆ ਕਰਵਾਏ ਜਾਣ। ਦਾਗ਼ੀ ਅਧਿਕਾਰੀਆਂ ਨੂੰ ਸੇਵਾ ਕਾਲ ਵਿੱਚ ਦਿੱਤਾ ਵਾਧਾ ਵਾਪਸ ਲਿਆ ਜਾਵੇ ਅਤੇ ਭ੍ਰਿਸ਼ਟ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕੋਵਿਡ-19 ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਅਤੇ ਰੁਤਬੇ ਅਨੁਸਾਰ ਲਗਾਈਆਂ ਜਾਣ, ਗੈਰ ਵਾਜਬ ਡਿਊਟੀਆਂ ਲਗਾਉਣੀਆਂ ਤੁਰੰਤ ਬੰਦ ਕੀਤੀਆ ਜਾਣ। ਮੰਤਰੀਆਂ ਵੱਲੋਂ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਬਿਆਨ ਤੁਰੰਤ ਰੋਕੇ

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans