Menu

ਡਰੇਨਾਂ ਦੀ ਸਫ਼ਾਈ ਦਾ ਆਪਣੇ ਪੱਧਰ ’ਤੇ ਜਾਇਜ਼ਾ ਲੈਣ ਐਸ.ਡੀ.ਐਮਜ਼-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ

ਫ਼ਾਜ਼ਿਲਕਾ, 25 ਜੂਨ (ਸੁਰਿੰਦਰਜੀਤ ਸਿੰਘ) – ਅਗਾਮੀ ਬਰਸਾਤੀ ਮੌਸਮ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਸ੍ਰ. ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਸੰਭਾਵੀ ਹੜਾਂ ਦੀ ਸਥਿਤੀ ਦੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਸ੍ਰ. ਸੰਧੂ ਨੇ ਕਿਹਾ ਕਿ ੳ ਹੜ ਆਉਣ ਦੀ ਸਥਿਤੀ ’ਤੇ ਪ੍ਰਭਾਵਤ ਹੋਣ ਵਾਲੇ ਲੋਕਾਂ ਲਈ ਖਾਣ-ਪੀਣ, ਰਹਿਣ-ਸਹਿਣ ਅਤੇ ਪਸ਼ੂਆਂ ਦੇ ਚਾਰੇ ਆਦਿ ਦੇ ਅਗਾਊਂ ਪ੍ਰਬੰਧ ਪਹਿਲਾ ਤੋਂ ਮੁਕੰਮਲ ਰੱਖਣੇ ਚਾਹੀਦੇ ਹਨ, ਤਾਂ ਜੋ ਮੌਕੇ ਤੇ ਕੋਈ ਸਮੱਸਿਆ ਪੇਸ਼ ਨਾ ਆਵੇ।
ਸ. ਸੰਧੂ ਨੇ ਸਮੂਹ ਐਸ.ਡੀ.ਐਮਜ਼ ਨੂੰ ਹਰੇਕ ਸਬ ਡਵੀਜ਼ਨ ਪੱਧਰ ’ਤੇ ਡਰੇਨਾਂ ਦੀ ਸਫ਼ਾਈ ਵਿਵਸਥਾ ਬਾਰੇ ਆਪਣੇ ਪੱਧਰ ’ਤੇ ਜਾਇਜ਼ਾ ਲੈ ਕੇ ਰਿਪੋਰਟ ਭੇਜਣ ਦੇ ਆਦੇਸ਼ ਜਾਰੀ ਕੀਤੇ। ਉਨਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰੀ ਨਾਲਿਆ ਅਤੇ ਸੀਵਰੇਜ਼ ਦੀ ਵਧੀਆਂ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਬਰਸਾਤੀ ਪਾਣੀ ਖੜਾ ਨਾ ਹੋਵੇ। ਉਨਾਂ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨੂੰ ਤਹਿਸੀਲ ਪੱਧਰ ’ਤੇ ਪਏ ਸਾਮਾਨ ਜਿਵੇਂ ਕਿਸ਼ਤੀਆਂ, ਇੰਜਣ, ਮੋਟਰ ਬੋਟਸ, ਚੱਪੂ, ਲਾਈਫ਼ ਜੈਕੇਟਾਂ ਅਤੇ ਤੰਬੂ ਆਦਿ ਦੀ ਨਿੱਜੀ ਤੌਰ ’ਤੇ ਪੜਤਾਲ ਕਰਨ ਦੀ ਹਦਾਇਤ ਦਿੱਤੀ।
ਉਨਾਂ ਕਿਹਾ ਕਿ ਸਾਮਾਨ ਨੂੰ ਹਰ ਪੱਖੋਂ ਤਿਆਰ ਰੱਖਿਆ ਜਾਵੇ ਤਾਂ ਜੋ ਸੰਭਾਵੀ ਹੜਾਂ ਦੀ ਸੂਰਤ ਵਿੱਚ ਜਾਨ-ਮਾਲ ਦੀ ਰਾਖੀ ਲਈ ਇਨਾਂ ਨੂੰ ਵਰਤਿਆ ਜਾ ਸਕੇ। ਉਨਾਂ ਆਰ.ਟੀ.ਏ. ਦਫ਼ਤਰ ਨੂੰ ਵਾਹਨ ਦਾ ਅਗਾਊਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨਾਂ ਕਿਹਾ ਕਿ ਹੜਾਂ ਦੀ ਸਥਿਤੀ ਵਿਚ ਨਿਪਟਣ ਲਈ ਤਹਿਸੀਲਦਾਰ ਦਫ਼ਤਰ ਫ਼ਾਜ਼ਿਲਕਾ ਵਿਖੇ ਜ਼ਿਲਾ ਹੜ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਜਿਸ ਦਾ ਨੰਬਰ 01638-262153 ਹੈ। ਉਨਾਂ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਖੁੱਲਾ ਰਹੇਗਾ ਤੇ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕ ਕਿਸੇ ਵੀ ਸਮੇਂ ਇਸ ’ਤੇ ਸੰਪਰਕ ਕਰ ਸਕਦੇ ਹਨ।

ਮੀਟਿੰਗ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਕੇਸ਼ਵ ਗੋਇਲ, ਐਸ.ਡੀ.ਐਮ. ਜਲਾਲਾਬਾਦ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ, ਤਹਿਸੀਲਦਾਰ ਫਾਜ਼ਲਿਕਾ ਡੀ.ਪੀ.ਪਾਂਡੇ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans