Menu

ਕੋਵਿਡ ਸੰਕਟ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੀਆਂ ਰਿਹਾਇਸ਼ੀ ਵੈਲਫੇਅਰ ਸੰਸਥਾਵਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਕਰੋਨਾ ਯੋਧੇ ਵੱਜੋਂ ਬੈਜ ਲਗਾਏ

ਫਾਜ਼ਿਲਕਾ, 27 ਜੂਨ (ਸੁਰਿੰਦਰਜੀਤ ਸਿੰਘ) – ਕੋਵਿਡ 19 ਨੂੰ ਫੈਲਣ ਤੋਂ ਰੋਕਣ ਅਤੇ ਇਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਹਿ ਮੁਹਿੰਮ ਆਰੰਭ ਕੀਤੀ ਗਈ , ਜਿਸ ਨੂੰ ਸਫ਼ਲ ਬਣਾਉਣ ਲਈ ਜ਼ਿਲਾ ਪੱਧਰ ਤੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਾਰਜ ਸਾਧਕ ਅਫ਼ਸਰ ਜਲਾਲਾਬਾਦ ਸ੍ਰੀ ਨਰਿੰਦਰ ਕੁਮਾਰ ਨੇ ਅੱਜ ਨਗਰ ਕੋਸ਼ਲ ਦਫ਼ਤਰ ਵਿਖੇ ਕੋਵਿਡ ਸੰਕਟ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੀਆਂ ਰਿਹਾਇਸ਼ੀ ਵੈਲਫੇਅਰ ਸੰਸਥਾਵਾਂ (ਆਰ.ਡਬਲਿਊ.ਏ) ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਕਰੋਨਾ ਯੋਧੇ ਵੱਜੋਂ ਬੈਜ ਲਗਾ ਕੇ ਸਨਮਾਨ ਕਰਨ ਮੌਕੇ ਦਿੱਤੀ।
ਇਸ ਮੌਕੇ ਵਿਸੇਸ ਤੌਰ ’ਤੇ ਸਮੂਹ ਸਾਮਾਜਿਕ ਸੰਸਥਾਵਾਂ ਅਤੇ ਨਗਰ ਕੋਸ਼ਲ ਜਲਾਲਾਬਾਦ ਦੇ ਅਧਿਕਾਰੀਆਂ ਦੀ ਹਾਜ਼ਰੀ ’ਚ ਜਲਾਲਾਬਾਦ ਸ਼ਹਿਰ ਦੀਆਂ 17 ਵਾਰਡਾਂ ਅੰਦਰ ਕੋਵਿਡ 19 ਦੀ ਸਾਵਧਾਨੀਆਂ ਬਾਰੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਨੂੰ ਵੀ ਰਵਾਨਾ ਕੀਤਾ ਗਿਆ।
ਕਾਰਜ ਸਾਧਕ ਅਫ਼ਸਰ ਸ੍ਰੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਨੂੰ ਸਮਰਪਿਤ ਪ੍ਰਚਾਰ ਵੈਨ ਰਾਹੀ ਹਰੇਕ ਵਾਰਡ ਲਈ 2 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ, ਜਿਨਾਂ ਵੱਲੋਂ ਕੋਵਿਡ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਲਿਖਤੀ ਪ੍ਰਚਾਰ ਸਮੱਗਰੀ ਦੀ ਵੰਡ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਮਾਸਕ ਪਾਉਣ, ਸਾਮਾਜਿਕ ਦੂਰੀ ਬਣਾਉਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਗੁਰੇਜ ਕਰਨ ਆਦਿ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਸਮੁੱਚੀ ਜਾਗਰੂਕਤਾ ਪ੍ਰਕਰਿਆ ਲਈ ਨਗਰ ਕੋਸ਼ਲ ਜਲਾਲਾਬਾਦ ਦੇ 34 ਕਰਚਮਾਰੀ ਤਾਇਨਾਤ ਕੀਤੇ ਗਏ ਹਨ, ਜਦਕਿ ਪ੍ਰਚਾਰ ਵੈਨ ਦੇ ਨਾਲ 4 ਕਰਮਚਾਰੀ ਭੇਜੇ ਗਏ ਹਨ।
ਉਨਾਂ ਦੱਸਿਆ ਕਿ ਜਨਹਿੱਤ ਦੇ ਇਸ ਵਧੀਆ ਉਪਰਾਲੇ ਲਈ ਰਿਹਾਇਸ਼ੀ ਵੈਲਫੇਅਰ ਸੰਸਥਾਵਾਂ (ਆਰ.ਡਬਲਿਊ.ਏ) ਅਤੇ ਹੋਰ ਸਮਾਜਿਕ ਸੰਸਥਾਵਾਂ ਨੇ ਡੋਰ ਡੋਰ ਲੋਕਾਂ ਨੂੰ ਕਰੋਨਾ ਵਾਇਰਸ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦਾ ਪ੍ਰਣ ਲਿਆ ਅਤੇ ਮੌਕੇ ਤੇ ਸਾਮਾਜਿਕ ਸੰਸਥਾਵਾਂ ਨੇ ਖੁਦ ਵਾਰਡਾਂ ਅੰਦਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਕਰੋਨਾ ’ਤੇ ਫਤਹਿ ਪਾਉਣ ਲਈ ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੈਨਟਰੀ ਇੰਸਪੈਕਟਰ ਜਗਦੀਪ ਕੁਮਾਰ, ਸਬ ਫਾਇਰ ਅਫ਼ਸਰ ਫਤਹਿ ਸਿੰਘ ਅਤੇ ਹੋਰ ਨਗਰ ਕੋਸ਼ਲ ਦੇ ਕਰਮਚਾਰੀ ਅਤੇ ਵੱਖ ਵੱਖ ਐਨ.ਜੀ.ਓ ਅਤੇ ਹੋਰ ਪਤਵੰਤੇ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans