Menu

ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਨੇ ਮਿਸ਼ਨ ਫਤਿਹ ਅਧੀਨ ਚਲਾਈ ਘਰ-ਘਰ ਜਾਗਰੂਕਤਾ ਮੁਹਿੰਮ

ਬਠਿੰਡਾ, 29 ਜੂਨ(ਗੁਰਜੀਤ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ, ਬਠਿੰਡਾ ਵੱਲੋਂ ਇੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਅਧੀਨ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਇਸ ਮੁਹਿੰਮ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਮਿਸ਼ਨ ਫਹਿਤ ਤਹਿਤ ਕੀਤੇ ਜਾ ਰਹੇ ਕਾਰਜਾਂ ਬਾਰੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇੱਕ ਦਿਨ ਤਕਨੀਕੀ ਸਿੱਖਿਆ ਵਿਭਾਗ ਲਈ ਰਾਖਵਾਂ ਰੱਖਿਆ ਗਿਆ ਸੀ। ਇਸ ਅਧੀਨ ਕਾਲਜ ਵੱਲੋਂ ਵੱਖੋ-ਵੱਖਰੀਆਂ ਟੀਮਾਂ ਦਾ ਗਠਨ ਕਰਕੇ ਘਰ-ਘਰ ਪਹੁੰਚ ਕਰਦੇ ਹੋਏ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ, ਸਮਾਜਿਕ ਦੂਰੀ ਬਣਾਏ ਰੱਖਣ, ਗੈਰ-ਜ਼ਰੂਰੀ ਯਾਤਰਾ ਨਾ ਕਰਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਉਨਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਕਾਲਜ ਵੱਲੋਂ ਭਵਿੱਖ ‘ਚ ਵੀ ਹਰ ਪੰਦਰਾ ਦਿਨਾਂ ਬਾਅਦ ਮੁੜ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆ। ਇਸ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਕੋਵਾ ਐਪ ਇੰਸਟਾਲ ਕਰਕੇ ਮਿਸ਼ਨ ਫਤਿਹ ਜੁਆਇਨ ਕੀਤਾ ਗਿਆ। ਕਾਲਜ ਵੱਲੋਂ ਵਿਦਿਆਰਥੀਆਂ ਨਾਲ ਲਗਾਤਾਰ ਤਾਲਮੇਲ ਕਰਕੇ ਉਨਾਂ ਨੂੰ ਵੀ ਕੋਵਾ ਐਪ ਇੰਸਟਾਲ ਕਰਕੇ ਇਸ ਮਿਸ਼ਨ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੌਰਾਨ ਕੋਵਿਡ-19 ਵਿਸ਼ੇ ‘ਤੇ ਵਿਦਿਆਰਥੀਆਂ ਦੇ ਕੁਇਜ਼, ਕਵਿਤਾ ਗਾਇਨ, ਭਾਸ਼ਣ ਅਤੇ ਪੋਸਟਰ ਮੇਕਿੰਗ ਦੇ ਆਨ-ਲਾਈਨ ਮੁਕਾਬਲੇ ਵੀ ਕਰਵਾਏ ਜਾ ਚੁੱਕੇ ਹਨ ਤਾਂ ਜੋ ਵਿਦਿਆਰਥੀ ਕੋਵਿਡ-19 ਤੋਂ ਬਚਾਅ ਲਈ ਮਿਲਿਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਬਿਮਾਰੀ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਦੇ ਹੋਏ ਆਸ-ਪਾਸ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕਰ ਸਕਣ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39883 posts
  • 0 comments
  • 0 fans