Menu

ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦਾ ਜ਼ਿਲਾ ਪ੍ਰਸ਼ਾਸਨ ਨੂੰ ਮਿਲਿਆ ਪੂਰਾ ਸਹਿਯੋਗ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ

ਫ਼ਾਜ਼ਿਲਕਾ, 30 ਜੂਨ(ਸੁਰਿੰਦਰਜੀਤ ਸਿੰਘ) – ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਪੂਰੀ ਦੁਨੀਆ ਅੰਦਰ ਡਰ ਦਾ ਮਾਹੌਲ ਪੈਦਾ ਹੋਇਆ ਹੈ, ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਸ੍ਰੀ ਸੰਧੁ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੋਵਿਡ 19 ਦੇ ਸੰਕਟ ਦੌਰਾਨ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਬਹੁਤ ਹੀ ਵਧੀਆ ਅਤੇ ਸੁਖਾਵੇਂ ਮਾਹੌਲ ’ਚ ਨੇਪਰੇ ਚੜਾਇਆ ਗਿਆ। ਉਨਾਂ ਦੱਸਿਆ ਕਿ ਜ਼ਿਲੇ ਫਾਜ਼ਿਲਕਾ ਅੰਦਰ ਸਥਾਪਤ 117 ਖਰੀਦ ਕੇਂਦਰਾਂ ’ਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਖਰੀਦ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਜਿੱਠਿਆ ਗਿਆ।
ਸ੍ਰ. ਸੰਧੂ ਨੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫਸਲ ਦਾ ਇਕ-ਇਕ ਦਾਣਾ ਸਮੇਂ ਸਿਰ ਚੁੱਕਿਆ ਗਿਆ ਹੈ ਅਤੇ ਸਮਾਂਬੱਧ ਢੰਗ ਨਾਲ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਵੀ ਕੀਤੀ ਗਈ। ਉਨਾਂ ਦੱਸਿਆ ਕਿ  ਮੰਡੀਆਂ ਅੰਦਰ ਕਿਸਾਨਾਂ ਲਈ ਸੈਨੇਟਾਈਜ਼ਰ, ਮਾਸਕ, ਸਮਾਜਿਕ ਦੂਰੀ, ਪੀਣ ਵਾਲੀ ਪਾਣੀ ਆਦਿ ਹੋਰ ਲੋੜੀਂਦੇ ਸੁਚੱਜੇ ਪ੍ਰਬੰਧ ਕੀਤੇ ਨੂੰ ਪਹਿਲਾ ਤੋਂ ਮੁਕੰਮਲ ਕਰ ਲਿਆ ਗਿਆ ਸੀ, ਤਾਂ ਜੋ ਖਰੀਦ ਵੇਲੇ ਕੋਵਿਡ 19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਸਾਲ ਕਣਕ ਦਾ ਸੀਜਨ 15 ਅਪ੍ਰੈਲ ਤੋਂ 31 ਮਈ 2020 ਤੱਕ ਚਲਾਇਆ ਗਿਆ ਸੀ।
ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਦੀਆਂ ਪਾਲਣਾ ਕਰਦੇ ਹੋਏ ਮੰਡੀਆਂ ਅੰਦਰ ਨਿਸ਼ਾਨਦੇਹੀ ਕੀਤੀ ਗਈ ਸੀ ਤਾਂ ਜੋ ਮੰਡੀਆਂ ਅੰਦਰ ਸਮਾਜਿਕ ਦੂਰੀ ਕਾਇਮ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਕੋਵਿਡ 19 ਦੇ ਮੱਦੇਨਜਰ ਸਬੰਧਤ ਮਾਰਕੀਟ ਕਮੇਟੀਆਂ ਵੱਲੋਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਸਨ ਤਾਂ ਜੋ ਕਿਸਾਨ ਆਪਣੀ ਵਾਰੀ ਅਨੁਸਾਰ ਹੀ ਫਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਮੰਡੀਆਂ ਵਿੱਚ ਇਕੱਠ ਨਾ ਹੋ ਸਕੇ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਣ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਮੰਡੀਆਂ ਵਿੱਚ ਦਾਖਲ ਹੋਣ ਸਮੇਂ ਕਿਸਾਨਾਂ ਤੇ ਟਰੈਕਟਰਾਂ ਨੂੰ ਸੈਨੇਟਾਈਜ ਕੀਤਾ ਜਾਂਦਾ ਰਿਹਾ ਸੀ। ੳਨਾਂ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਲੇਬਰ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੀ ਉਪਲਬਧ ਕਰਵਾਏ ਗਏ। ਮੰਡੀਆਂ ਵਿਖੇ ਕਿਸਾਨਾਂ ਤੇ ਖਰੀਦ ਅਮਲੇ ਵੱਲੋਂ ਸੋਸ਼ਲ ਡਿਸਟੈਂਸਿੰਗ ਤੇ ਹੋਰ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਗਈ। ਉਨਾਂ ਦੱਸਿਆ ਕਿ ਖਰੀਦ ਸੀਜਨ ਦੋਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨ ਵੀਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ। ਸ੍ਰ.ਸੰਧੂ ਨੇ ਦੱਸਿਆ ਕਿ ਕਣਕ ਦੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਦਾ ਕੋਰੋਨਾ ਤੋਂ ਸੁਰੱਖਿਅਤ ਰਹਿਣਾ ਖੁਸ਼ੀ ਦੀ ਗੱਲ ਵੀ ਰਹੀ ਹੈ।
ਜ਼ਿਲਾ ਫੂਡ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਵਾਧਾ ਕਰਦੇ ਹੋਏ ਜ਼ਿਲੇ ਅੰਦਰ 117 ਖਰੀਦ ਕੇਂਦਰ ਬਣਾਏ ਗਏ। ਉਨਾਂ ਦੱਸਿਆ ਕਿ ਇਸ ਸੀਜਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 8 ਲੱਖ 31 ਹਜ਼ਾਰ 483 ਮੀਟਿ੍ਰਕ ਟਨ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ ਲਗਭਗ 1600 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਉਨਾਂ ਦੱਸਿਆ ਕਿ ਪਨਗਰੇਨ, ਪਨਸਪ, ਪੰਜਾਬ ਸਟੇਟ ਵੇਅਰਹਾਉਸ, ਮਾਰਕਫੈਡ ਅਤੇ ਐਫ.ਸੀ.ਆਈ ਖਰੀਦ ਏਜੰਸੀ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਖਰੀਦ ਪ੍ਰਕਿਰਿਆ ਨਾਲੋ-ਨਾਲ ਕਰਨ ਉਪਰੰਤ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ ਅਦਾਇਗੀ ਕਰਨੀ ਯਕੀਨੀ ਬਣਾਈ ਗਈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans