Menu

ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੁੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, ਜੁਲਾਈ 1 – ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ  ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ਼੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans