Menu

ਸਕੂਲ ਫੀਸ ਵਿਵਾਦ : ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ, 1 ਜੁਲਾਈ – ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਕੱਲ੍ਹ ਫੀਸਾਂ ਲੈਣ ਦੇ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਡਬਲ ਬੈਂਚ ਕੋਲ ਅਪੀਲ ਕਰੇਗੀ । ਸਿੰਗਲਾ ਨੇ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ਵਿੱਚ ਨਹੀਂ ਆਇਆ ਜਦੋਂ ਕਿ ਕੁਝ ਫੈਸਲੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਅੱਠ ਫੀਸਦੀ ਤੋਂ ਜ਼ਿਆਦਾ ਆਪਣੀਆਂ ਫ਼ੀਸਾਂ ਦਾਖ਼ਲਿਆਂ ਵਿੱਚ ਵਾਧਾ ਨਹੀਂ ਕਰਦਾ ਤਾਂ ਇਹ ਦਲੀਲ਼ ਵੀ ਪੰਜਾਬ ਸਰਕਾਰ ਨੇ ਦਿੱਤੀ ਸੀ ਜਿਸ ਤੇ ਹਾਈ ਕੋਰਟ ਨੇ ਸਹਿਮਤੀ ਜਤਾਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਹਾਈ ਕੋਰਟ ਨੇ ਨਿੱਜੀ ਸਕੂਲਾਂ ਦੇ ਹੱਕ ‘ਚ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਦਾਖ਼ਲਾ ਫ਼ੀਸ ਸਮੇਤ ਹੋਰ ਫੰਡ ਲੈ ਸਕਣ ਦੇ ਆਦੇਸ਼ ਜਾਰੀ ਕੀਤੇ ਸਨ। ਆਪਣੇ ਫ਼ੈਸਲੇ ‘ਚ ਹਾਈ ਕੋਰਟ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਦੌਰਾਨ ਸਾਰੇ ਵਿੱਦਿਅਕ ਅਦਾਰੇ ਬੰਦ ਹਨ ਪਰ ਸਾਰੇ ਵਿੱਦਿਅਕ ਅਦਾਰੇ ਇਸ ਸਮੇਂ ਦੌਰਾਨ ਦੀ ਦਾਖ਼ਲਾ ਫੀਸ, ਟਿਊਸ਼ਨ ਫੀਸ ਅਤੇ ਹੋਰ ਫੀਸ ਲੈ ਸਕਣਗੇ ਪਰ ਵਿੱਦਿਅਕ ਸੈਸ਼ਨ 2020-21 ਦੌਰਾਨ ਫੀਸਾਂ ‘ਚ ਵਾਧਾ ਨਹੀਂ ਕਰ ਸਕਣਗੇ।

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ ‘ਤੇ ਛੱਡੀ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ ਪੁਲਿਸ ਕਾਂਸਟੇਬਲ ਉਦੈ ਕ੍ਰਿਸ਼ਨਾ ਰੈੱਡੀ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿਚ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39789 posts
  • 0 comments
  • 0 fans