Menu

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਇੱਕ ਦਿਨਾ ਵਿਸ਼ੇਸ਼ ਮੁਹਿੰਮ ਚਲਾਈ

ਚੰਡੀਗੜ੍ਹ,1 ਜੁਲਾਈ – ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਫਤਹਿ’ ਤਹਿਤ ਅੱਜ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਖੁਦ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਅਹਿਤਿਆਤ ਕਰਦਿਆਂ ਘਰ ਘਰ ਪਹੁੰਚ ਕੀਤੀ ਗਈ। ਇਸ ਸੰਪਰਕ ਮੁਹਿੰਮ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ। ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ।

ਬੁਲਾਰੇ ਨੇ ਦੱਸਿਆ ਕਿ ਘਰ-ਘਰ ਪਹੰੁਚੇ ਅਧਿਆਪਕਾਂ ਨੇ ਮਿਸ਼ਨ ਫਤਹਿ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸੁਨੇਹੇ ਦੇ ਪੈਂਫਲਿਟ ਵੰਡੇ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ। ਆਮ ਲੋਕਾਂ ਨੂੰ ਘਰਾਂ ਤੋਂ ਜਰੂਰਤ ਸਮੇਂ ਹੀ ਬਾਹਰ ਨਿੱਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਆਮ ਲੋਕਾਂ ਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਲੋਕਾਂ ਵੱਲੋਂ ਜਾਗਰੂਕਤਾ ਟੀਮਾਂ ਨੂੰ ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਦੱਸੀਆਂ ਸਾਵਧਾਨੀਆਂ ਉਤੇ ਪੂਰਨ ਅਮਲ ਦਾ ਵਿਸ਼ਵਾਸ

ਦਿਵਾਇਆ ਗਿਆ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39847 posts
  • 0 comments
  • 0 fans