Menu

ਕੋਵਿਡ ਦੇ ਨਾਲ-ਨਾਲ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵੱਲ ਵੀ ਧਿਆਨ ਦੇਣ ਅਧਿਕਾਰੀ-ਡੀ ਸੀ ਫਾਜ਼ਿਲਕਾ

ਫਾਜ਼ਿਲਕਾ, 3 ਜੁਲਾਈ(ਸੁਰਿੰਦਰਜੀਤ ਸਿੰਘ) – ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਲਈ ਗਤੀਵਿਧੀਆਂ ਕਰਨ ਦੇ ਨਾਲ-ਨਾਲ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵੱਲ ਵੀ ਧਿਆਨ ਦੇਣ ਲਈ ਹਦਾਇਤ ਕੀਤੀ। ਉਨਾਂ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਇਸ ਦਫਤਰ ਨੂੰ ਭੇਜਣ ਅਤੇ ਬਕਾਇਆ ਰਹਿ ਗਏ ਕੰਮਾਂ ਅੰਦਰ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਸਮੂਹ ਵਿਕਾਸ ਪ੍ਰੋਜੈਕਟਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ। ਉਨਾਂ ਕਿਹਾ ਕਿ ਅਧਿਕਾਰੀ ਖੁਦ ਨਿਜੀ ਤੌਰ ’ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਮਿਥੇ ਟੀਚਿਆਂ ਨੂੰ ਤੈਅ ਸਮੇਂ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਂਵਾਂ ਤੇ ਲੋਕ ਭਲਾਈ ਸਕੀਮਾਂ ਦਾ ਹਰੇਕ ਲੋੜਵੰਦ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਸ. ਸੰਧੂ ਨੇ ਸਮੂਹ ਵਿਭਾਗਾਂ ਵਿਖੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਇਜਾ ਲਿਆ। ਉਨਾਂ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲਾ ਰੋਜ਼ਗਾਰ ਅਤੇ ਜਨਰੇਸ਼ਨ ਦਫ਼ਤਰ, ਸਿਹਤ ਵਿਭਾਗ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਜ਼ਿਲਾ ਪ੍ਰੋਗਰਾਮ ਅਫ਼ਸਰ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਕੀਤੀ ਗਈ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਆਪਣੇ-ਆਪਣੇ ਹਲਕੇ ਅਧੀਨ ਆਉਂਦੇ ਖੇਤਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ ਤਾਂ ਜੋ ਸਾਫ-ਸੁਥਰੇ ਵਾਤਾਵਰਣ ਦਾ ਮਾਹੌਲ ਪੈਦਾ ਹੋ ਸਕੇ। ਉਨਾਂ ਹਾਜਰ ਅਧਿਕਾਰੀਆਂ ਨੂੰ ਕਰੋਨਾ ਵਾਇਰਸ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਕੋਵਿਡ ਦੀਆਂ ਸਾਵਧਾਨੀਆਂ ਦਾ ਖਾਸ ਖਿਆਲ ਰੱਖਣ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਕੁਮਾਰ, ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ, ਐਸ.ਡੀ.ਐਮ ਫਾਜ਼ਿਲਕਾ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ (ਜ) ਕੰਵਰਜੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ, ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਚੰਦਰ ਅਗਰਵਾਲ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39951 posts
  • 0 comments
  • 0 fans