Menu

ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਯਤਨਾ ਸਦਕਾ 78 ਜਣੇ ਕਰੋਨਾਂ ਨੂੰ ਹਰਾ ਕੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 6 ਜੁਲਾਈ(ਸੁਰਿੰਦਰਜੀਤ ਸਿੰਘ) – ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਘਰਾਂ ਤੱਕ ਪਹੁੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨਾਂ ਦੱਸਿਆ ਕਿ ਜਿਲਾ ਫ਼ਾਜ਼ਿਲਕਾ ਵਿਖੇ 9998 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 9639 ਦੀ ਰਿਪੋਰਟ ਨੈਗੇਟਿਵ ਅਤੇ 104 ਮਰੀਜ਼ ਪਾਜ਼ੀਟਿਵ ਹਨ, ਜਿਨਾਂ ਵਿੱਚੋਂ 78 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ, 26 ਕੇਸ ਐਕਟਿਵ ਹਨ ਅਤੇ 190 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੈਂਪਿਗ ਦੇ ਮਿਲੇ ਟੀਚੇ ਨੂੰ ਧਿਆਨ ’ਚ ਰੱਖ ਕੇ ਰੋਜ਼ਾਨਾ ਪੱਧਰ ’ਤੇ ਸੈਂਪਲਿੰਗ ਪ੍ਰਕਿਰਿਆ ’ਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਕੰਟਰੋਲ ਕੀਤਾ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਲੋੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾੳਂੁਣ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪ੍ਰਹੇਜ਼ ਕਰਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨ ਆਪਸੀ ਦੂਰੀ ਬਣਾ ਕੇ ਰੱਖਣ, ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans