Menu

ਅਬੋਹਰ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਉਣ ਲਈ ਨੌਜਵਾਨ ਪੀੜੀ ਨੂੰ ਇੰਟਰਨਸ਼ਿਪ ਪ੍ਰੋਗਰਾਮ ਨਾਲ ਜੁੜਨ ਦਾ ਸੱਦਾ

ਫਾਜ਼ਿਲਕਾ, 6 ਜੁਲਾਈ(ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਦੇ ਨਵਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਅਭਿਜੀਤ ਕਪਲਿਸ਼ ਨੇ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਅਬੋਹਰ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਉਣ ਲਈ ਇੰਟਰਨਸ਼ਿਪ ਪ੍ਰੋਗਰਾਮ ਦੀ ਸ਼ੁਰੁਆਤ ਕੀਤੀ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਅਭਿਜੀਤ ਕਪਲੇਸ਼ ਨੇ ਦੱਸਿਆ ਕਿ ਸ਼ਹਿਰ ਦੀ ਕਾਇਆ ਕਲਪ ਕਰਨ ਅਤੇ ਨਗਰ ਨਿਗਮ ਦੇ ਕੰਮਾਂ ਨੂੰ ਹੋਰ ਵਧੇਰੇ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਸ਼ਹਿਰ ਵਾਸੀਆ ਦਾ ਸਹਿਯੋਗ ਕਾਫ਼ੀ ਅਹਿਮੀਅਤ ਰੱਖਦਾ ਹੈ, ਜਿਸਦੇ ਲਈ ਲੋਕਾਂ ਨੂੰ ਵੱਧ ਤੋਂ ਵੱਧ ਪ੍ਰਸ਼ਾਸਨ ਦੇ ਨਾਲ ਮਿਲ ਕੇ ਆਪਣੇ ਕੀਮਤੀ ਸੁਝਾਅ ਦੇਣੇ ਚਾਹੀਦੇ ਹਨ।
ਸ੍ਰੀ ਕਪਲਿਸ਼ ਨੇ ਅਬੋਹਰ ਸ਼ਹਿਰ ਦੇ 21 ਤੋਂ 25 ਸਾਲ ਦੇ ਨੌਜਵਾਨਾਂ ਨੂੰ ਇੰਟਰਨਸ਼ਿਪ ਪ੍ਰੋਗਰਾਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਗਰ ਨਿਗਮ ਦੀ ਈ.ਮੇਲ  [email protected]  ਤੇ ਆਪਣਾ ਬਾਈਓਡਾਟਾ ਭੇਜ ਕੇ 15 ਜੁਲਾਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ 300 ਸ਼ਬਦਾਂ ’ਚ ਨਿਗਮ ਨਾਲ ਜੁੜਨ ਦੇ ਉਦੇਸ਼ ਲਿਖਿਆ ਜਾਵੇ ਅਤੇ ਸੀ.ਡੀ. ਭੇਜਣੀ ਯਕੀਨੀ ਬਣਾਈ ਜਾਵੇ। ਉਨਾਂ ਦੱਸਿਆ ਕਿ ਸ਼ਹਿਰ ਦੇ ਸੁਰਿੰਦਰ ਜਾਖੜ ਮੈਮੋਰੀਅਲ ਪਾਰਕ, ਸਟੇਡੀਅਮ ਰੈਵਨਿਊ ਦੀ ਸਥਿਤੀ, ਪੁਰਾਣੇ ਵਾਟਰ ਵਰਕਸ, ਸੀਵਰੇਜ਼ ਅਤੇ ਵਾਟਰ ਸਪਲਾਈ, ਟੈ੍ਰਫਿਕ  ਸਿਸਟਮ ਨੂੰ ਵਧੀਆ ਬਣਾਉਣ ਲਈ ਉਪਰਾਲੇ ਕਰਨਾ ਆਦਿ ਇੰਟਰਸ਼ਿਪ ਪ੍ਰੋਗਰਾਮ ਦਾ ਮੁੱਖ ਮੰਤਵ ਹੈ।
ਉਨਾਂ ਦੱਸਿਆ ਕਿ ਵੱਖ ਵੱਖ ਖੇਤਰਾਂ ਇੰਜੀਨੀਅਰ, ਲਾਅ, ਕੰਮਿਊਨੀਕੇਸ਼ ਆਫ਼ ਮੀਡੀਆ, ਗਰਾਫਿਕ ਡਿਜਾਇਨ, ਆਰਕੀਟੈਕਟ, ਡਰਾਅਫਟਮੈਨਸ਼ਿਪ ਆਦਿ ਨੂੰ ਇਕੱਤਰ ਕਰਕੇ ਕਾਰੋਪਰੇਸ਼ਨ ਦੇ ਚਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨਾਂ ਕਿਹਾ ਕਿ 20 ਦਿਨਾਂ ਤੋਂ ਬਾਅਦ ਹੋਰਨਾਂ ਵੱਖ ਵੱਖ ਪ੍ਰੋਜੈਕਟਾਂ ਦੀ ਯੋਜਨਾ ਉਲੀਕੀ ਜਾਵੇਗੀ, ਤਾਂ ਜੋ ਨਿਗਮ ਦੀ ਹਦੂਦ ਅੰਦਰ ਸ਼ਹਿਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ CM…

ਨਵੀਂ ਦਿੱਲੀ , 11 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40269 posts
  • 0 comments
  • 0 fans