Menu

ਮੱਤੇਵਾੜਾ ਜੰਗਲਾਤ ਭੂਮੀ ’ਤੇ ਕੋਈ ਉਦਯੋਗਿਕ ਪਾਰਕ ਸਥਾਪਤ ਨਹੀਂ ਕੀਤਾ ਜਾਵੇਗਾ, ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਚੰਡੀਗੜ੍ਹ, 13 ਜੁਲਾਈ – ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਮੱਤੇਵਾੜਾ ਜੰਗਲਾਤ ਭੂਮੀ (ਜ਼ਿਲ੍ਹਾ ਲੁਧਿਆਣਾ) ’ਤੇ ਕੋਈ ੳਦਯੋਗਿਕ ਪਾਰਕ ਸਥਾਪਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਲੋੜੀਂਦੇ ਉਦਯੋਗਿਕ ਵਿਕਾਸ ਲਈ ਸਿਰਫ਼ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਦੀ ਵਰਤੋਂ ਕੀਤੀ ਜਾਵੇਗੀ।

ਇਸ ਮੁੱਦੇ ‘ਤੇ ਸਪੱਸ਼ਟੀਕਰਨ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੱਤੇਵਾੜਾ ਦੇ 2300 ਏਕੜ ਜੰਗਲੀ ਖੇਤਰ ਦਾ ਕੋਈ ਹਿੱਸਾ ਪ੍ਰਸਤਾਵਿਤ 1000 ਏਕੜ ਦੇ ਵਿਕਾਸ ਵਿਚ ਨਹੀਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਉਦਯੋਗਿਕ/ਮਿਕਸਡ ਲੈਂਡ ਯੂਜ਼ ਅਸਟੇਟ ਲਈ  ਪਿੰਡ ਹੈਦਰ ਨਗਰ, ਸੇਖੋਵਾਲ, ਸਲੇਮਪੁਰ, ਸੈਲਕਿਆਨਾ ਅਤੇ ਮਾਛੀਆ-ਕਲਾਂ ਦੀਆਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਜ਼ਮੀਨ ਮਾਲਕਾਂ ਨੂੰ ਢੁੱਕਵਾਂ  ਮੁਆਵਜਾ ਦਿੱਤਾ ਜਾਵੇਗਾ।

ਸਰਕਾਰ ਸਤਲੁਜ ਸਮੇਤ ਸਾਰੇ ਦਰਿਆਵਾਂ ਨੂੰ ਸਾਫ਼ ਰੱਖਣ ਦੀ ਮਹੱਤਤਾ ਤੋਂ ਭਲੀ ਭਾਂਤ ਜਾਣੂੰ ਹੈ। ਉਨ੍ਹਾਂ ਕਿਹਾ ਕਿ ਮੱਤੇਵਾੜਾ ਉਦਯੋਗਿਕ ਪਾਰਕ ਨਾਲ ਲੱਗਦੇ ਸਤਲੁਜ ਦਰਿਆ ਦੇ ਨਾਲ ਨਾਲ ਇੱਕ 6-ਲੇਨ ਉੱਚ ਪੱਧਰੀ ਸੜਕ ਹੜ੍ਹਾਂ ਵਿਰੁੱਧ ਬੰਨ੍ਹ ਦਾ ਕੰਮ ਕਰਨ ਦੇ ਨਾਲ ਇਹ ਸੁਿਨਸ਼ਚਿਤ ਕਰੇਗੀ ਕਿ ਕਿਸੇ ਵੱਲੋਂ ਵੀ ਕੋਈ ਦੂਸ਼ਿਤ ਤੱਤ ਦਰਿਆ ਵਿੱਚ ਨਾ ਸੁੱਟਿਆ ਜਾਵੇ। ਇਸਦੇ ਨਾਲ ਹੀ ਇਹ ਵੀ ਯੋਜਨਾ ਹੈ ਕਿ ਦਰਿਆ ਸਾਹਮਣੇ ਸਿਰਫ਼ ਪ੍ਰਦੂਸ਼ਣ ਰਹਿਤ ਯੂਨਿਟ, ਦਫ਼ਤਰ, ਮਨੋਰੰਜਨ ਗਤੀਵਿਧੀਆਂ, ਕੰਮ ਕਰਨ ਵਾਲਿਆਂ ਦੀਆਂ ਰਹਾਇਸ਼ਾਂ ਅਤੇ ਹੋਟਲ ਬਣਾਏ ਜਾਣਗੇ।

ਹਾਲਾਂਕਿ ਸੂਬੇ ਦਾ ਉਦਯੋਕਿਗ ਹੱਬ ਹੋਣ ਦੇ ਨਾਤੇ ਲੁਧਿਆਣਾ ਨੂੰ ਉਦਯੋਗਿਕ ਗਤੀਵਿਧੀਆਂ ਦੇ ਵਿਸਥਾਰ ਅਤੇ ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀ ਸਹਾਇਤਾ ਵਾਸਤੇ ਯੋਜਨਾਬੱਧ ਥਾਂ ਦੀ ਜ਼ਰੂਰਤ ਹੈ। ਬਾਹਰੋਂ  ਨਿਵੇਸ ਤਾਂ ਹੀ ਸੰਭਵ ਹੈ ਜੇ  ਢੁਕਵੀਂਆਂ ਦਰਾਂ ‘ਤੇ ਤਿਆਰ ਯੋਜਨਾਬੱਧ ਜਗ੍ਹਾ ਉਪਲਬਧ ਹੋਵੇ ਜਿੱਥੇ ਚੀਨ ਜਾਂ ਕਿਸੇ ਹੋਰ ਥਾਂ ਤੋਂ ਸਿਫ਼ਟ ਕਰਨ ਦੇ ਇਛੁੱਕ ਜਾਂ ਸਥਾਨਕ ਉੱਦਮੀ ਬਿਨਾਂ ਕਿਸੇ ਰੁਕਾਵਟ ਦੇ ਕਾਰੋਬਾਰ / ਇਕਾਈਆਂ ਸਥਾਪਤ ਕਰ ਸਕਦੇ ਹਨ।

ਕਾਬਿਲੇਗੌਰ ਹੈ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਰਿਪੋਰਟਾਂ ਸਨ ਕਿ ਪੰਜਾਬ ਮੰਤਰੀ ਮੰਡਲ ਦੁਆਰਾ ਹਾਲ ਹੀ ਵਿੱਚ ਮਨਜ਼ੂਰ ਕੀਤੀ ਗਈ 1000 ਏਕੜ ਉਦਯੋਗਿਕ / ਮਿਕਸਡ ਲੈਂਡ ਯੂਜ਼ ਡਿਵੈਪਮੈਂਟ ਨਾਲ ਮੱਤੇਵਾੜਾ ਦੇ ਜੰਗਲੀ ਖੇਤਰ ਅਤੇ ਸਤਲੁਜ ਦਰਿਆ ਨੂੰ ਖ਼ਤਰਾ ਹੋਵੇਗਾ ਪਰ ਪੰਜਾਬ ਸਰਕਾਰ ਵੱਲੋਂ ਹੁਣ ਇਸ ਸਪੱਸ਼ਟੀਕਰਨ ਨਾਲ ਸਾਰੇ ਨੁਕਤੇ ਸਾਫ਼ ਹੋ ਗਏ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans