Menu

ਰਾਜਸਥਾਨ : ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ, 14 ਜੁਲਾਈ – ਰਾਜਸਥਾਨ ਵਿਚ ਜਾਰੀ ਸਿਆਸੀ ਹਲਚਲ ਵਿਚ ਮੰਗਲਾਵਰ ਨੂੰ ਵੱਡਾ ਫੇਰਬਦਲ ਹੋਇਆ ਹੈ। ਕਾਂਗਰਸ ਪਾਰਟੀ ਨੇ ਐਕਸ਼ਨ ਲੈਂਦੇ ਹੋਏ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਸਚਿਨ ਪਾਇਲਟ ਨੂੰ ਸਮਰਥਨ ਦੇਣ ਵਾਲੇ ਮੰਤਰੀਆਂ ਦੋ ਮੰਤਰੀਆਂ ਵਿਸ਼ਵੇਂਦਰ ਸਿੰਘ ਤੇ ਰਮੇਸ਼ ਮੀਨਾ ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਹੁਣ ਅਸ਼ੋਕ ਗਹਿਲੋਤ ਇਕ ਵਾਰ ਫਿਰ ਸਿਆਸੀ ਦੰਗਲ ਵਿਚ ਵਿਜੇਤਾ ਬਣ ਕੇ ਸਾਹਮਣੇ ਆਏ ਹਨ।  ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿਚ ਕਾਂਗਰਸੀ ਵਿਧਾਇਕਾਂ ਨੇ ਅਸ਼ੋਕ ਗਹਿਲੋਤ ਨੂੰ ਅਪਣਾ ਨੇਤਾ ਮੰਨਿਆ ਹੈ। ਸਚਿਨ ਪਾਇਲਟ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤੇ ਜਾਣ ਦੇ ਨਾਲ ਹੀ ਕਾਂਗਰਸ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ।ਉਹਨਾਂ ਦੀ ਜਗ੍ਹਾ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੂੰ  ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ ਹੈ।

ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਇਲਟ ਨੇ ਆਪਣਾ ਟਵਿੱਟਰ ਪ੍ਰੋਫਾਈਲ ਵੀ ਬਦਲ ਦਿੱਤਾ। ਰਾਜਸਥਾਨ ‘ਚ ਕਾਂਗਰਸ ਦੀ ਅਸ਼ੋਕ ਗਹਿਲੋਤ ਸਰਕਾਰ ਖ਼ਿਲਾਫ਼ ਬਗਾਵਤੀ ਰੁਖ਼ ਅਪਨਾਉਣ ਵਾਲੇ ਆਗੂ ਸਚਿਨ ਪਾਇਲਟ ਨੇ ਸੂਬੇ ‘ਚ ਰਾਜਨੀਤਕ ਘਟਨਾਕਰਮ ‘ਤੇ ਪਹਿਲੀ ਵਾਰ ਪ੍ਰਤਿਕਿਰਿਆ ਦਿੰਦਿਆਂ ਮੰਗਲਵਾਰ ਨੂੰ ਕਿਹਾ ਕਿ ਜਿੱਤ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ।

ਕਾਂਗਰਸ ਆਗੂ ਸਚਿਨ ਪਾਇਲਟ ਨੇ ਟਵੀਟ ਕੀਤਾ ਕਿ ਸੱਤ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਹਰਾਇਆ ਨਹੀਂ। ਕਾਂਗਰਸ ਦੀ ਕਾਰਵਾਈ ਤੋਂ ਪਹਿਲਾਂ ਸਚਿਨ ਪਾਇਲਟ ਦੇ ਕਰੀਬੀ ਤੇ ਸੂਬਾ ਸੈਰ ਸਪਾਟਾ ਮੰਤਰੀ ਵਿਸ਼ਵੇਂਦਰ ਸਿੰਘ ਨੇ ਵੀ ਮੰਗਲਵਾਰ ਸਵੇਰੇ ਸ਼ਾਇਰਾਨਾ ਅੰਦਾਜ਼ ‘ਚ ਆਪਣੀ ਪ੍ਰਤਿਕਿਰਿਆ ਵਿਅਕਤ ਕੀਤੀ। ਉਨ੍ਹਾਂ ਲਿਖਿਆ, ‘ਮੈਂ ਬੋਲਦਾਂ ਹਾਂ, ਤਾਂ ਇਲਜਾਮ ਹੈ ਬਗਾਵਤ ਦਾ, ਮੈਂ ਚੁੱਪ ਰਿਹਾ ਤਾਂ ਬਹੁਤ ਬੇਬਸੀ ਜਿਹੀ ਹੁੰਦੀ ਹੈ।’ ਇਸ ਟਵੀਟ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਰੀ-ਟਵੀਟ ਕੀਤਾ ਸੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans