Menu

ਕੋਵਿਡ -19 ਦੌਰਾਨ ਸੇਵਾ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ ਨਿਰਵਿਘਨ ਸੇਵਾਵਾਂ: ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 16 ਜੁਲਾਈ (ਗੁਰਜੀਤ)- ਕੌਮਾਂਤਰੀ ਮਹਾਂਮਾਰੀ ਕੋਵਿਡ -19 ਦੇ ਫ਼ੈਲਾਓ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਤਹਿਤ ਜਿੱਥੇ ਇੱਕ ਪਾਸੇ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ -ਵੱਖ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਿਲੇ ਅੰਦਰ ਮੌਜੂਦ 33 ਸੇਵਾ ਕੇਂਦਰਾਂ ਵਲੋਂ ਆਮ ਲੋਕਾਂ ਨੂੰ ਬੇਹਤਰ ਤੇ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨਾਂ ਸੇਵਾ ਕੇਂਦਰਾਂ ਰਾਹੀਂ 1 ਜਨਵਰੀ 2019 ਤੋਂ ਲੈ ਕੇ 15 ਜੁਲਾਈ 2020 ਤੱਕ 20,1785 ਦਰਖ਼ਾਸਤਾਂ ਪ੍ਰਾਪਤ ਹੋਈਆਂ ਜਿਨਾਂ ਵਿਚੋਂ 193958 ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅਧੀਨ ਪੈਂਦੇ ਸਾਰੇ ਸੇਵਾ ਵਿੱਚ 250 ਤੋਂ ਵਧੇਰੇ ਸੇਵਾਵਾਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਉਨਾਂ ਇਹ ਵੀ ਦੱਸਿਆ ਕਿ ਕੋਵਿਡ -19 ਦੇ ਮੱਦੇਨਜ਼ਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਲਰਨਿੰਗ ਲਾਇਸੰਸ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਨਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਹੈ।

          ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਇਨਾਂ ਸੇਵਾ ਕੇਂਦਰਾਂ ਵਿੱਚੋਂ 1 ਟਾਈਪ ਵਨ, 21 ਟਾਈਪ ਟੂ ਅਤੇ 11 ਟਾਈਪ ਥ੍ਰੀ  ਹਨ। ਇਨਾਂ ਸੇਵਾ ਕੇਂਦਰਾਂ ਤੋਂ ਦੋ ਸਾਫ਼ਟਵੇਅਰਾਂ (ਈ-ਸੇਵਾ ਅਤੇ ਈ-ਡਿਸਟਰਿਕਟ) ਰਾਹੀਂ ਆਨ-ਲਾਇਨ ਅਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

        ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸ਼ਨ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ‘ਤੇ ਜਿੱਤ ਪ੍ਰਾਪਤ ਕਰਨ ਲਈ ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਸਮੇਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans