Menu

ਲੱਦਾਖ ਪਹੁੰਚੇ ਰਾਜਨਾਥ ਸਿੰਘ, ਪੈਰਾ ਕਮਾਂਡੋਜ਼ ਨੇ ਦਿਖਾਈ ਤਾਕਤ

ਲੇਹ, 17 ਜੁਲਾਈ – ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਲੇਹ ਪਹੁੰਚੇ। ਉਨ੍ਹਾਂ ਦੇ ਨਾਲ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਥਲ ਫ਼ੌਜ ਪ੍ਰਮੁੱਖ ਜਨਰਲ ਮਨੋਜ ਮੁਕੁੰਦ ਨਰਵਾਨੇ ਵੀ ਮੌਜੂਦ ਰਹੇ। ਲੇਹ ਨੇ ਸਟਕਨਾ ਪਹੁੰਚੇ ਰੱਖਿਆ ਮੰਤਰੀ ਦੇ ਸਾਹਮਣੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਯੁੱਧ ਦੀ ਸਿਖਲਾਈ ਲਈ।

ਹਥਿਆਰਬੰਦ ਬਲਾਂ ਦੇ ਫ਼ੌਜੀਆਂ ਨੇ ਰੱਖਿਆ ਮੰਤਰੀ ਅਤੇ ਫ਼ੌਜ ਦੇ ਅਧਿਕਾਰੀਆਂ ਦੀ ਮੌਜੂਦਗੀ ‘ਚ ਇਥੇ ਪੈਰਾ ਡ੍ਰਾਪਿੰਗ ਸਿਖਲਾਈ ਲਈ। ਇਸ ਦੌਰਾਨ ਰੱਖਿਆ ਮੰਤਰੀ ਨੇ ਮਸ਼ੀਨ ਗਨ ਵੀ ਚਲਾਈ। ਰੱਖਿਆ ਮੰਤਰੀ ਦੋ ਦਿਨਾਂ ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਉਹ ਅਸਲ ਕੰਟਰੋਲ ਰੇਖਾ ਅਤੇ ਕੰਟਰੋਲ ਰੇਖਾ ਦੋਵਾਂ ‘ਤੇ ਸਥਿਤੀ ਦਾ ਜਾਇਜ਼ਾ ਲੈਣਗੇ।

ਲੱਦਾਖ ‘ਤੇ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ‘ਲੱਦਾਖ ਅਤੇ ਜੰਮੂ-ਕਸ਼ਮੀਰ ਦੀ ਦੋ ਦਿਨਾਂ ਯਾਤਰਾ ‘ਤੇ ਲੇਹ ਲਈ ਰਵਾਨਾ ਹੋ ਰਿਹਾ ਹਾਂ। ਮੈਂ ਸੀਮਾਵਾਂ ‘ਤੇ ਸਥਿਤੀ ਦੀ ਸਮੀਖਿਆ ਕਰਨ ਲਈ ਚੌਕੀਆਂ ਦਾ ਦੌਰਾ ਕਰਾਂਗਾ ਅਤੇ ਹਥਿਆਰਬੰਦ ਬਲ ਦੇ ਜਵਾਨਾਂ ਦੇ ਨਾਲ ਗੱਲਬਾਤ ਕਰਾਂਗਾ।

ਦੂਜੇ ਪਾਸੇ ਪਾਕਿਸਤਾਨ ਐੱਲਓਸੀ ਦੇ ਪਾਰ ਤੋਂ ਲਗਾਤਾਰ ਸੰਘਰਸ਼ ਵਿਰਾਮ ਦਾ ਉਲੰਘਣ ਕਰ ਰਿਹਾ ਹੈ ਅਤੇ ਚੀਨ ਦੁਆਰਾ ਹਾਲ ਦੇ ਦਿਨਾਂ ‘ਚ ਲੱਦਾਖ ਖੇਤਰ ‘ਚ ਘੁੱਸਪੈਠ ਤੋਂ ਬਾਅਦ ਦੋਵਾਂ ਵਿਚਕਾਰ ਤਣਾਅ ਦੀ ਸਥਿਤੀ ਹੈ। 15 ਜੂਨ ਨੂੰ ਗਲਵਾਨ ਘਾਟੀ ‘ਚ ਚੀਨੀ ਫ਼ੌਜ ਦੇ ਨਾਲ ਹੋਈ ਹਿੰਸਕ ਝੜਪ ‘ਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ। ਤਣਾਅ ਨੂੰ ਘੱਟ ਕਰਨ ਲਈ ਭਾਰਤ-ਚੀਨ ਵਿਚਕਾਰ ਫ਼ੌਜੀ ਪੱਧਰ ਅਤੇ ਸਿਆਸੀ ਪੱਧਰ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸਤੋਂ ਪਹਿਲਾਂ ਰੱਖਿਆ ਮੰਤਰੀ ਨੇ 3 ਜੁਲਾਈ ਨੂੰ ਹੀ ਲੱਦਾਖ ਆਉਣਾ ਸੀ, ਪਰ ਅਚਾਨਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੱਦਾਖ ਦੌਰਾ ਤੈਅ ਹੋ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਲੇਹ ਪਹੁੰਚ ਕੇ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਸੀ।ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਲੇਹ ਪਹੁੰਚੇ। ਉਨ੍ਹਾਂ ਦੇ ਨਾਲ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਥਲ ਫ਼ੌਜ ਪ੍ਰਮੁੱਖ ਜਨਰਲ ਮਨੋਜ ਮੁਕੁੰਦ ਨਰਵਾਨੇ ਵੀ ਮੌਜੂਦ ਰਹੇ। ਲੇਹ ਨੇ ਸਟਕਨਾ ਪਹੁੰਚੇ ਰੱਖਿਆ ਮੰਤਰੀ ਦੇ ਸਾਹਮਣੇ ਭਾਰਤੀ ਫ਼ੌਜ ਦੇ ਜਵਾਨਾਂ ਨੇ ਯੁੱਧ ਦੀ ਸਿਖਲਾਈ ਲਈ।

 

 

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans