Menu

ਸ੍ਰੀ ਮੁਕਤਸਰ ਸਾਹਿਬ : ਦੁਰਘਟਨਾਵਾਂ ਨੂੰ ਸੱਦਾ ਦੇ ਰਹੇ ਹਨ ਅਵਾਰਾ ਪਸ਼ੂ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਪਰਗਟ ਸਿੰਘ) –  ਰੋਜ਼ਾਨਾ ਹੀ ਸੜਕਾਂ ਉੱਤੇ ਘੁੰਮਦੇ ਅਵਾਰਾ ਪਸ਼ੂਆਂ ਤੋਂ ਹੋ ਰਹੀਆਂ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ । ਇੰਞ ਜਾਪਦਾ ਹੈ ਕਿ ਸੜਕਾਂ ਉੱਤੇ ਅਵਾਰਾ ਪਸ਼ੂ ਨਹੀਂ ਸਗੋਂ ਮੌਤ ਘੁੰਮ ਰਹੀ ਹੈ । ਸ਼ਹਿਰ ਬਾਜ਼ਾਰ ,ਚੌਂਕ-ਚੌਰਾਹੇ ਅਤੇ ਮੰਡੀਆਂ ’ਚ ਪਸ਼ੂ ਆਮ ਘੁੰਮਦੇ ਰਹਿੰਦੇ ਹਨ ਅਤੇ ਆਪਸ ਵਿੱਚ ਭਿੜ ਕੇ ਦੁਕਾਨਾਂ ਅਤੇ ਗੱਡੀਆਂ ਦਾ ਭਾਰੀ ਨੁਕਸਾਨ ਕਰਦੇ ਹਨ । ਪਰ ਪ੍ਰਸ਼ਾਸਨ ਇੰਨ੍ਹਾਂ ਵੱਲ੍ਹ ਰਤਾ ਵੀ ਧਿਆਨ ਨਹੀਂ ਦੇ ਰਿਹਾ । ਜਿਸ ਨੂੰ ਲੈ ਕਿ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਇਸੇ ਤਰ੍ਹਾਂ ਹੀ ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਮੁੱਖ ਮਾਰਗ ਤੇ ਭਾਰੀ ਮਾਤਰਾ ਵਿੱਚ ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ । ਜਿਸ ਕਰਕੇ ਆਏ ਦਿਨ ਹੀ ਕੋਈ ਨਾ ਕੋਈ ਦੁਰਘਟਨਾ ਵਾਪਰਦੀ ਰਹਿੰਦੀ ਹੈ । ਸੜ੍ਹਕ ਤੇ ਆਵਾਰਾ ਪਸ਼ੂਆਂ ਕਾਰਨ ਦਹਿਸ਼ਤ ਦਾ ਮਾਹੌਲ ‌ਬਣਿਆ ਰਹਿੰਦਾ ਹੈ ਅਤੇ ਆਵਾਜਾਈ ਵਿੱਚ ਵੀ ਰੁਕਾਵਟ ਆਉਂਦੀ ਹੈ । ਜੇਕਰ ਸੜਕ ਤੋਂ ਪਸ਼ੂਆਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਕਿਸਾਨਾਂ ਦੀਆਂ ਫਸਲਾਂ ਵਿੱਚ ਜਾ ਕੇ ਨੁਕਸਾਨ ਪਹੁੰਚਾਉਂਦੇ ਹਨ । ਇਸ ਦੇ ਨਾਲ ਕਿਸਾਨਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾਂ ਕਰਨਾ ਪੈਂਦਾ ਹੈ । ਕਈ ਵਾਰ ਰਸਤੇ ਵਿੱਚ ਸਫ਼ਰ ਕਰ ਰਹੇ ਆਮ ਲੋਕਾਂ ਦੇ ਸਾਧਨਾਂ ਮੂਹਰੇ ਅਚਾਨਕ ਪਸ਼ੂਆਂ ਦੇ ਆਉਣ ਕਾਰਨ ਹਾਦਸੇ ਵਾਪਰਦੇ ਹਨ । ਇਸ ਤਰ੍ਹਾਂ ਤਾਂ ਕਿਹਾ ਜਾ ਸਕਦਾ ਹੈ ਕਿ ਲੋਕ ਮੌਤ ਦਾ ਸਾਹਮਣਾਂ ਕਰ ਰਹੇ ਹਨ ।
 ਇਸ ਮਾਰਗ ਤੇ ਸਥਿਤ ਪਿੰਡਾਂ ਦੇ ਵਾਸੀਆਂ ਨੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਿਵੇਂ ਗਾਵਾਂ ਲਈ ਵੱਖ-ਵੱਖ ਥਾਵਾਂ ਤੇ ਗਊਸ਼ਾਲਾ ਖੋਲੇ ਗਏ ਹਨ ਇਸੇ ਤਰ੍ਹਾਂ ਹੀ ਅਵਾਰਾ ਘੁੰਮ ਰਹੇ ਬਲਦਾਂ ਅਤੇ ਸਾਣ੍ਹਾਂ ਲਈ ਵੀ ਕਿਸੇ ਇਮਾਰਤ ਦਾ ਖਾਸ ਪ੍ਰਬੰਧ ਕੀਤਾ ਜਾ ਸਕੇ । ਤਾਂ ਜੋ ਦਿਨ-ਬ-ਦਿਨ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਉੱਪਰ ਠੱਲ ਪਾਇਆ ਜਾ ਸਕੇ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans