Menu

ਫਾਜ਼ਿਲਕਾ : ਰੈਡ ਕਰਾਸ ਸੋਸਾਇਟੀ ਨੇ ਸਾਡੀ ਰਸੋਈ ਜਲਾਲਾਬਾਦ ਵਿਖੇ ਆਉਣ ਵਾਲੇ 200 ਵਿਅਕਤੀਆਂ ਨੂੰ ਮਾਸਕਾਂ ਦੀ ਕੀਤੀ ਵੰਡ

ਫਾਜ਼ਿਲਕਾ, 18 ਜੁਲਾਈ(ਸੁਰਿੰਦਰਜੀਤ ਸਿੰਘ) – ਕਰੋਨਾ ਵਾਇਰਸ ਖਿਲਾਫ ਸ਼ੁਰੂ ਕੀਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਿਡ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਬਾਰੇ ਲੋਕਾਂ `ਚ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਉਦਮ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ ਨੇ ਜਲਾਲਾਬਾਦ ਦੀ ਸਾਡੀ ਰਸੋਈ ਵਿਖੇ ਮਾਸਕ ਵੰਡਣ ਮੌਕੇ ਕੀਤਾ।
ਸਕੱਤਰ ਨੇ ਦੱਸਿਆ ਕਿ ਸਾਡੀ ਰਸੋਈ ਵਿਖੇ ਖਾਣਾ ਖਾਣ ਆਉਣ ਵਾਲੇ 200 ਲੋੜਵੰਦ ਵਿਅਕਤੀਆਂ ਨੂੰ ਮਾਸਕ ਵੰਡੇ ਗਏ। ਉਨ੍ਹਾਂ ਦੱਸਿਆ ਕਿ ਕੋਈ ਲੋੜਵੰਦ ਜ਼ੋ ਮਾਸਕ ਨਹੀਂ ਖਰੀਦ ਸਕਦੇ ਉਨ੍ਹਾਂ ਨੂੰ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਨੂੰ ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਬਾਰੇ ਵੀ ਜਾਣੂੰ ਕਰਵਾਇਆ ਗਿਆ ਤਾਂ ਜ਼ੋ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਲੋੜਵੰਦਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਆਏ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਜਾ ਕੇ ਹੋੋਰਨਾਂ ਲੋਕਾਂ ਨੂੰ ਇਸ ਮਹਾਂਮਾਰੀ ਬਾਰੇ ਸੁਚੇਤ ਕਰਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans