Menu

ਏਅਰ ਫੋਰਸ ਦੇ ਰਿਟਾਇਰਡ ਅਫਸਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 18 ਜੁਲਾਈ – ਸੈਕਟਰ 51 ਸਥਿਤ ਸੁਸਾਇਟੀ ਦੇ ਅੰਦਰ ਮਕਾਨ ‘ਚ ਏਅਰ ਫੋਰਸ ਦੇ ਸੇਵਾਮੁਕਤ ਅਫਸਰ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਸ਼ਨਿਚਰਵਾਰ ਸਵੇਰੇ ਵਾਪਰੀ ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਦੀ ਧੀ ਨੇ ਕੰਟਰੋਲ ਰੂਮ ‘ਚ ਦਿੱਤੀ। ਸੂਚਨਾ ਮਿਲਣ ‘ਤੇ ਪੁੱਜੀ ਸਬੰਧਤ ਥਾਣਾ ਪੁਲਿਸ ਨੇ ਲਹੂ-ਲੁਹਾਣ ਰਿਟਾਇਰਡ ਪਾਇਲਟ ਨੂੰ ਜੀਐੱਮਸੀਐੱਚ-32 ‘ਚ ਦਾਖ਼ਲ ਕਰਵਾਇਆ। ਜਿੱਥੇ ਡਾਕਟਰ ਨੇ ਉਸ ਨੂੰ ਤੁਰੰਤ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 75 ਸਾਲਾ ਸ਼ਿਵਾਜੀ ਆਹਲੂਵਾਲੀਆ ਦੇ ਰੂਪ ‘ਚ ਹੋਈ। ਪੁਲਿਸ ਨੇ ਮਾਮਲੇ ‘ਚ ਸੀਆਰਪੀਸੀ ਦੀ ਧਾਰ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੈਕਟਰ 51 ਪੁਲਿਸ ਸੁਸਾਇਟੀ ‘ਚ ਰਿਟਾਇਰਡ ਅਫਸਰ ਪਰਿਵਾਰ ਨਾਲ ਰਹਿੰਦਾ ਸੀ। ਰੋਜ਼ਾਨਾ ਵਾਂਗ ਸਵੇਰੇ ਕਮਰੇ ਤੋਂ ਬਾਹਰ ਨਾ ਨਿਕਲਣ ‘ਤੇ ਬੇਟੀ ਨੇ ਜਾ ਕੇ ਬੁਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਰਿਟਾਇਰਡ ਅਫਸਰ ਜ਼ਮੀਨ ‘ਤੇ ਲਹੂ-ਲੁਹਾਣ ਪਿਆ ਹੋਇਆ ਸੀ। ਉਸ ਦੇ ਨੇੜੇ ਰਿਵਾਲਵਰ ਪਈ ਹੋਈ ਸੀ ਜਿਸ ਦੀ ਸੂਚਨਾ ਤੁਰੰਤ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੰਟਰੋਲ ਰੂਮ ‘ਚ ਦਿੱਤੀ। ਪੁਲਿਸ ਦੀ ਮੁੱਢਲੀ ਜਾਂਚ ‘ਚ ਮੌਕੇ ‘ਤੇ ਕਿਸੇ ਵੀ ਤਰ੍ਹਾਂ ਦਾ ਸੁਸਾਈਡ ਨੋਟ ਨਹੀਂ ਬਰਾਮਦ ਹੋਇਆ।
ਸਰਜਨ ਨੇ ਦੱਸਿਆ ਕਿ ਮ੍ਰਿਤਕ ਸੇਵਾਮੁਕਤ ਅਫਸਰ ਦੇ ਨਾਂ ‘ਤੇ .32 ਦੀ ਲਾਇਸੈਂਸੀ ਪਿਸਤੌਲ ਹੈ। ਉਸ ਨੇ ਉਸੇ ਪਿਸਤੌਲ ਨਾਲ ਖ਼ੁਦ ਨੂੰ ਗੋਲ਼ੀ ਮਾਰ ਲਈ। ਹਾਲਾਂਕਿ ਪਰਿਵਾਰਕ ਮੈਂਬਰ ਫਿਲਹਾਲ ਘਟਨਾ ਦੀ ਵਜ੍ਹਾ ਬਾਰੇ ਜਾਣਕਾਰੀ ਦੇਣ ‘ਚ ਖ਼ੁਦ ਨੂੰ ਸਮਰੱਥ ਨਹੀਂ ਦੱਸ ਰਹੇ ਹਨ।
ਸੂਤਰਾਂ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਬਿਮਾਰੀ ਦੀ ਵਜ੍ਹਾ ਨਾਲ ਪਰੇਸ਼ਾਨ ਸਨ। ਫਿਲਹਾਲ ਸਿਹਤ ਵਿਭਾਗ ਦੀ ਟੀਮ ਨੇ ਮ੍ਰਿਤਕ ਦੇ ਕੋਰੋਨਾ ਟੈਸਟ ਲਈ ਸੈਂਪਲ ਵੀ ਭਿਜਵਾ ਦਿੱਤਾ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕਾਨੂੰਨੀ ਪ੍ਰਕਿਰਿਆ ਤਹਿਤ ਪੋਸਟਮਾਰਟਮ ਕਰਵਾਇਆ ਜਾਵੇਗਾ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans