Menu

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ ਕਾਇਆ ਕਲਪ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 20 ਜੁਲਾਈ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੁੱਪ 3 ਤੇ 4 ਦੇ ਮੁਲਾਜ਼ਮਾਂ ਦੇ 2758 ਕੁਆਰਟਰਾਂ ਦੀ ਮੁਰੰਮਤ ਵਾਸਤੇ 14.68 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁਆਰਟਰਾਂ ਦੀ ਮੁਰੰਮਤ ਦਾ ਕੰਮ ਤਕਰੀਬਨ ਦੋ ਦਹਾਕਿਆਂ ਤੋਂ ਬਾਅਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੁੱਪ 3 ਮੁਲਾਜ਼ਮਾਂ ਦੇ 2056 ਕੁਆਰਟਰਾਂ ਦੀ ਮੁਰੰਮਤ ਉਤੇ 9.74 ਕਰੋੜ ਰੁਪਏ ਖਰਚੇ ਜਾਣਗੇ, ਜਦੋਂ ਕਿ ਗਰੁੱਪ 4 ਮੁਲਾਜ਼ਮਾਂ ਦੇ 702 ਕੁਆਰਟਰਾਂ ਵਾਸਤੇ 4.95 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾਵੇਗੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਬਹੁਤ ਸਾਲਾਂ ਤੋਂ ਮੁਰੰਮਤ ਨਹੀਂ ਹੋਈ ਸੀ, ਜਿਸ ਕਾਰਨ ਮੁਲਾਜ਼ਮਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਾਡੀ ਸਰਕਾਰ ਨੇ ਇਨ੍ਹਾਂ ਕੁਆਰਟਰਾਂ ਦੀ ਮੁਰੰਮਤ ਦਾ ਕੰਮ ਤਰਜੀਹ ਦੇ ਆਧਾਰ ਉਤੇ ਕਰਵਾਉਣ ਲਈ ਇਹ ਕੰਮ ਆਪਣੇ ਹੱਥ ਵਿੱਚ ਲਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਮਿਸਤਰੀ, ਪਲੰਬਰ, ਬਿਜਲੀ ਤੇ ਹੋਰ ਫੁਟਕਲ ਕੰਮਾਂ ਸਮੇਤ ਮੁਰੰਮਤ ਦਾ ਸਾਰਾ ਕੰਮ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਦੇ ਮਿਆਰ ਨੂੰ ਕਾਇਮ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁਰੰਮਤ ਦੇ ਫੰਡਾਂ ਦੀ ਪ੍ਰਵਾਨਗੀ ਦੇ ਨਾਲ ਲੋਕ ਨਿਰਮਾਣ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ ਤੇ ਰੂਪਨਗਰ ਵਰਗੇ ਛੋਟੇ ਸ਼ਹਿਰਾਂ ਉਤੇ ਵੀ ਆਪਣਾ ਧਿਆਨ ਕੇਂਦਰਤ ਕੀਤਾ ਹੈ ਅਤੇ ਇਨ੍ਹਾਂ ਸ਼ਹਿਰਾਂ ਵਿੱਚ ਵੀ ਤਕਰੀਬਨ 200 ਕੁਆਰਟਰਾਂ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪਟਿਆਲਾ, ਅੰਮਿ੍ਰਤਸਰ, ਸੰਗਰੂਰ, ਬਠਿੰਡਾ ਅਤੇ ਜਲੰਧਰ ਵਿੱਚ ਕੁਆਰਟਰਾਂ ਨੂੰ ਨਵੀਂ ਦਿੱਖ ਦੇਣ ਦਾ ਕੰਮ ਇਨ੍ਹਾਂ ਫੰਡਾਂ ਨਾਲ ਕੀਤਾ ਜਾਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਬਾਕਾਇਦਾ ਆਧਾਰ ਉਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਤੇ ਸਾਂਭ ਸੰਭਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਰਤਾਂ ਤੇ ਸੜਕਾਂ ਦੀ ਸਮਾਂਬੱਧ ਮੁਰੰਮਤ ਤੇ ਸਾਂਭ ਸੰਭਾਲ ਹੋਣ ਨਾਲ ਇਸ ਬੁਨਿਆਦੀ ਢਾਂਚੇ ਦੀ ਮਿਆਦ ਵਧਦੀ ਹੈ, ਜਿਸ ਨਾਲ ਨਵੀਆਂ ਇਮਾਰਤਾਂ ਤੇ ਸੜਕਾਂ ਬਣਾਉਣ ਉਤੇ ਲੱਗਣ ਵਾਲਾ ਕਰ ਦਾਤਾਵਾਂ ਦਾ ਪੈਸਾ ਬਚਾਉਣ ਵਿੱਚ ਮਦਦ ਮਿਲਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans