Menu

ਫ਼ਾਜ਼ਿਲਕਾ ਲੀਡ ਬੈਂਕ ਦਫ਼ਤਰ ਵੱਲੋਂ ਸੀ.ਐਸ.ਆਰ. ਕੈਂਪ ਦਾ ਆਯੋਜਨ

ਫ਼ਾਜ਼ਿਲਕਾ, 20 ਜੁਲਾਈ(ਸੁਰਿੰਦਰਜੀਤ ਸਿੰਘ) – ਪੰਜਾਬ ਨੈਸ਼ਨਲ ਬੈਂਕ ਦੇ ਫ਼ਾਜ਼ਿਲਕਾ ਲੀਡ ਬੈਂਕ ਦਫ਼ਤਰ ਵੱਲੋਂ ਸੀ.ਐਸ.ਆਰ. ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈਡ ਸ੍ਰੀ ਨਰੇਸ਼ ਨਾਗਪਾਲ, ਐਲ.ਡੀ.ਐਮ. ਸ੍ਰੀ ਕੁਲਦੀਪ ਕੁਮਾਰ ਅਤੇ ਰੋਬਿਨ ਗੋਇਲ ਮੌਜੂਦ ਸਨ। ਇਸ ਦੌਰਾਨ ਉਨਾਂ ਵੱਲੋਂ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।
ਉਨਾਂ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤਰਾਂ ਦੇ ਲੋਨ ਦੀ ਸੁਵਿਧਾ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੇ ਸਵੈ-ਰੋਜ਼ਗਾਰ ਕਰਨ ਵਾਸਤੇ ਸਸਤੀ ਦਰਾਂ ’ਤੇ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਕੋਈ ਵੀ ਵਿਅਕਤੀ ਰੋਜ਼ਗਾਰ ਤੇ ਸਵੈ-ਰੋਜ਼ਗਾਰ ਪਾਸੋਂ ਵਾਂਝਾ ਨਾ ਰਹੇ। ਉਨਾਂ ਦੱਸਿਆ ਕਿ ਬੈਂਕਾਂ ਵੱਲੋਂ ਆਮ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪੁਜਣਾ ਕਰਨ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਬੈਂਕ ਅਧਿਕਾਰੀਆਂ ਵੱਲੋਂ ਕੋਰੋਨਾ ਵਾਇਰਸ ਦੀ ਔਖੀ ਘੜੀ ਵਿੱਚ ਲੋੜਵੰਦਾਂ ਨੂੰ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੂੰ ਮਾਸਕ ਅਤੇ ਸੈਨੀਟਾਈਜਰ ਮੁਹੱਈਆ ਕਰਵਾਏ ਗਏ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਕੋਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans