Menu

ਬਠਿੰਡਾ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ-ਡਿਪਟੀ ਕਮਿਸ਼ਨਰ

ਬਠਿੰਡਾ, 21 ਜੁਲਾਈ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਪਾਣੀ ਦੀ ਨਿਕਾਸੀ ਲਈ ਬਣੇ ਡਿਸਪੋਜ਼ਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਵਲੋਂ ਸੰਜੇ ਨਗਰ ਤੇ ਐਸ.ਟੀ.ਪੀ. ਪਲਾਂਟ ਨੇੜੇ 10 ਏਕੜ ਵਿਚ ਨਵੇਂ ਬਣਾਏ ਗਏ ਟੋਭਿਆਂ ਵਿੱਚ ਬਰਸਾਤੀ ਪਾਣੀ ਪਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਵਿਸ਼ੇਸ਼ ਤੌਰ ‘ਤੇ ਉਨਾਂ ਨਾਲ ਮੌਜੂਦ ਰਹੇ।

          ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਟੋਭੇ 1.50 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮੱਰਥਾ ਰੱਖਦੇ ਹਨ ਜਦਕਿ ਇਸ ਤੋਂ ਪਹਿਲਾਂ ਹੀ ਡੀ.ਏ.ਵੀ. ਕਾਲਜ ਦੇ ਨੇੜੇ ਬਣੇ ਟੋਭੇ ਵਿੱਚ ਵੀ ਬਰਸਾਤੀ ਪਾਣੀ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਟੋਭਾ ਵੀ ਤਕਰੀਬਨ 1.25 ਲੱਖ ਮੀਟ੍ਰਿਕ ਕਿਊਬ ਪਾਣੀ ਸਮੇਟਣ ਦੀ ਸਮਰੱਥਾ ਰੱਖਦਾ ਹੈ। ਇਨਾਂ ਟੋਭਿਆਂ ਕਾਰਨ ਹੁਣ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ  ਦਿੱਤੇ।

          ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਅੰਦਰ ਬਣੇ ਡਿਪਸਪੋਜਲਾਂ ਤੋਂ ਪਾਣੀ ਦੀ ਨਿਕਾਸੀ ਲਈ ਦਿਨ-ਰਾਤ ਮੋਟਰਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਨਿਗਮ ਦੇ ਐਸ.ਸੀ. ਸ਼੍ਰੀ ਸੰਦੀਪ ਗੁਪਤਾ ਤੇ ਐਸ.ਸੀ. ਸ਼੍ਰੀ ਕਿਸ਼ੌਰ ਬਾਂਸਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans