Menu

‘ਮਿਸ਼ਨ ਫ਼ਤਿਹ’ : ਬਠਿੰਡਾ ‘ਚ 7 ਕਰੋਨਾ ਪੀੜਤ ਠੀਕ ਹੋ ਆਪੋ ਆਪਣੇ ਘਰ ਪਰਤੇ

ਬਠਿੰਡਾ, 21 ਜੁਲਾਈ – ਜ਼ਿਲੇ ਅੰਦਰ ਮੰਗਲਵਾਰ ਦੀ ਸ਼ਾਮ ਤੱਕ 7 ਹੋਰ ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ ਮਿਲੀ ਜਾਣਕਾਰੀ ਅਨੁਸਾਰ 253 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 10 ਕੇਸ ਨਵੇਂ ਪਾਜੀਟਿਵ ਸਾਹਮਣੇ ਆਏ ਹਨ ਜਿਨਾਂ ਵਿਚੋਂ 4 ਕੇਸ ਬਠਿੰਡਾ ਅਤੇ 3-3 ਕੇਸ ਰਾਮਾਂ ਮੰਡੀ ਤੇ ਤਲਵੰਡੀ ਸਾਬੋ ਨਾਲ ਸਬੰਧਤ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

        ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ।

        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans