Menu

ਕੋਵਿਡ ਦੀ ਸਥਿਤੀ ‘ਚ ਬੱਚਿਆਂ ਲਈ ਆਨਲਾਈਨ ਸਿਸਟਮ ਇਕ ਵਧੀਆ ਉਪਰਾਲਾ-ਡਾ. ਸੁਖਬੀਰ ਸਿੰਘ ਬਲ

ਫਾਜਿਲਕਾ, 24 ਜੁਲਾਈ(ਸੁਰਿੰਦਰਜੀਤ ਸਿੰਘ) – ਕੋਰੋਨਾ ਦਾ ਪ੍ਰਕੋਪ ਪੂਰੀ ਦੂਨੀਆਂ ਵਿੱਚ ਫੈਲਿਆ ਹੋਇਆ ਹੈ ਇਸ ਕਰਕੇ ਸਕੂਲਾਂ ਨੂੰ ਬੰਦ ਰੱਖਿਆ ਗਿਆ ਹੈ ਪਰ ਸਿੱਖਿਆ ਵਿਭਾਗ ਵੱਲੋਂ ਬਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਿਤ ਹੈ। ਇਸ ਤਹਿਤ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਡਾ. ਤ੍ਰਿਲੋਚਨ ਸਿੰਘ ਸਿੱਧੂ ਨੇ ਦਿੱਤੀ।
ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਹਰੇਕ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ  ਬੱਚਿਆਂ ਦੀਆਂ ਸ਼ਡਿਊਲ ਅਨੁਸਾਰ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਸ਼ਿਆਂ ‘ਤੇ ਬਚਿਆਂ ਨੂੰ ਮਿਥੇ ਟਾਈਮ ਅਨੁਸਾਰ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਕ ਉਜਵਲ ਭਵਿੱਖ ਪਾਉਣ ਲਈ ਪੜ੍ਹਾਈ ਬਹੁਤ ਜ਼ਰੂਰੀ ਹੁੰਦੀ ਹੈ ਇਸ ਲਈ ਬੱਚਿਆਂ ਨੂੰ ਪੜਾਈ ਨਾਲ ਜੋੜੀ ਰੱਖਣ ਲਈ ਆਨਲਾਈਨ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਡਾ. ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਲਾ ਟਿੱਬਾ ਤੇ ਸਰਕਾਰੀ ਹਾਈ ਸੀਨੀਅਰ ਸੈਕੰਡਰੀ ਸਕੂਲ ਸਵਾਹ ਵਾਲਾ ਆਦਿ ਹੋਰ ਸਕੂਲਾਂ ਵਿੱਚ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਸਿਸਟਮ ਰਾਹੀਂ ਬੱਚਿਆਂ ਨੂੰ ਹੋਮ ਵਰਕ ਦਿੱਤਾ ਜਾਂਦਾ ਹੈ ਤੇ ਆਨਲਾਈਨ ਹੀ ਬੱਚਿਆਂ ਦਾ ਹੋਮ ਵਰਕ ਚੈਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਕਰਕੇ ਸਾਰੇ ਸੰਸਾਰ ਨੂੰ ਹੀ ਮੁਸ਼ਕਲਾਂ ਪੇਸ਼ ਕਰਨੀਆਂ ਪਈਆਂ ਹਨ ਪਰ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਨ੍ਹਾਂ ਮੁਸ਼ਕਲਾਂ ਤੋਂ ਬਾਹਰ ਨਿਕਲਣਾ ਹੈ।
ਇਸ ਸਬੰਧੀ ਆਪਣੇ ਵਿਚਾਰ ਪੇਸ਼ ਕਰਦੀ ਸਰਕਾਰੀ ਹਾਈ ਸੀਨੀਅਰ ਸੈਕੰਡਰੀ ਸਕੂਲ ਸਵਾਹ ਵਾਲਾ ਦੀ ਅੱਠਵੀ ਕਲਾਸ ਦੀ ਵਿਦਿਆਰਥਣ ਰੀਚਲ ਰਾਣੀ ਨੇ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਕਰਨਾ ਇਕ ਨਵਾਂ ਤਜਰਬਾ ਹੈ। ਉਸ ਨੇ ਦੱਸਿਆ ਕਿ ਇਕ ਵਾਰ ਤਾਂ ਆਨਲਾਈਨ ਪੜ੍ਹਾਈ ਕਰਨਾ ਔਖਾ ਲੱਗਿਆ ਪਰ ਹੁਣ ਇਸ ਵਿੱਚ ਰੂਚੀ ਆਉਣ ਲੱਗ ਪਈ ਹੈ। ਉਸਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਰਾਹੀਂ ਅਸੀਂ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਵਰਤੋਂ ਵੀ ਕਰ ਰਹੇ ਹਾਂ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਾਂ। ਵਿਦਿਆਰਥਣ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans