Menu

‘ਮਿਸ਼ਨ ਫ਼ਤਿਹ’ – 11 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ ਆਪਣੇ ਘਰ ਪਰਤੇ-ਡਿਪਟੀ ਕਮਿਸ਼ਨਰ

ਬਠਿੰਡਾ, 24 ਜੁਲਾਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਜੁਲਾਈ 24 ਨੂੰ 11 ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ ਪ੍ਰਾਪਤ ਵੇਰਵੇ ਅਨੁਸਾਰ 246 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 55 ਕੇਸ ਨਵੇਂ ਪਾਜੀਟਿਵ ਸਾਹਮਣੇ ਆਏ ਹਨ। ਜਿਨਾਂ ਵਿਚੋਂ 2 ਬਠਿੰਡਾ ਤੇ ਬਾਕੀ 53 ਵੱਖ-ਵੱਖ ਰਾਜਾਂ ਨਾਲ ਸਬੰਧਤ ਹਨ।

        ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਅ ਲਈ ਪ੍ਰਹੇਜ਼ ਹੀ ਦਵਾਈ ਹੈ।

        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ

        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ ‘ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ। ਉਨਾਂ ਸੋਸ਼ਲ ਮੀਡੀਆ ‘ਤੇ ਗਲਤ ਅਫ਼ਵਾਹਾਂ ਫ਼ੈਲਾਉਣ ਵਾਲੇ ਸਰਾਰਤੀ ਅਨਸਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans