Menu

ਮੁਲਾਜ਼ਮਾਂ ਦੇ ਮੋਬਾਈਲ ਭੱਤੇ ‘ਤੇ ਕੱਟ ਲਗਾਉਣਾ ਪੰਜਾਬ ਸਰਕਾਰ ਦਾ ਨਿਖੇਧੀਯੋਗ ਫੈਸਲਾ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ ( ਪਰਗਟ ਸਿੰਘ ) – ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਭੁਪਿੰਦਰ ਵੜੈਚ, ਜਨਰਲ ਸਕੱਤਰ ਜਰਮਨਜੀਤ ਸਿੰਘ ਅਤੇ ਜੱਥੇਬੰਦਕ ਸਕੱਤਰ ਜਸਵਿੰਦਰ ਝਬੇਲਵਾਲੀ ਨੇ ਪੰਜਾਬ ਸਰਕਾਰ ਦੁਆਰਾ ਕੋਵਿਡ-19 ਦੀ ਆੜ ਹੇਠ, ਲੋਕਾਂ ਵਿਰੁੱਧ ਵਿੱਢੇ ਵਿਆਪਕ ਹਮਲੇ ਦੀ ਕੜੀ ਵਿੱਚ, ਹੁਣ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ’ਤੇ ਵੱਡੇ ਕੱਟ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਸਰਕਾਰਾਂ ‘ਘਰੋਂ ਕੰਮ’ ( work from home)  ਦਾ ਨਾਅਰਾ ਦੇ ਰਹੀਆਂ ਹੋਣ ਅਤੇ ਦੂਜੇ ਪਾਸੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਮੋਬਾਈਲ ਭੱਤੇ ਵਿੱਚ 50% ਤੱਕ ਦੀ ਕਟੌਤੀ ਲਾਈ ਜਾਵੇ ਤਾਂ ਸਰਕਾਰਾਂ ਦੀਆਂ ਖੋਟੀਆਂ ਨੀਤਾਂ ਬੇਪਰਦ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਰਕਾਰਾਂ ਦੇ ਲੋਕ ਮਾਰੂ ਫੈਸਲਿਆ ਖਿਲਾਫ ਲੋਕਾਂ ਨੂੰ ਸੰਘਰਸ਼ ਦਾ ਰਾਹ ਹੀ ਬਚਦਾ ਹੈ।
                ਪੰਜਾਬ ਦੇ ਮੁਲਾਜ਼ਮ ਕੋਰੋਨਾ ਸੰਕਟ ਦੌਰਾਨ ਹੀ ਨਹੀਂ ਸਗੋਂ ਪਹਿਲਾਂ ਹੀ ਵਿਭਾਗੀ ਕੰਮਾਂ ਲਈ ਹਜ਼ਾਰਾਂ ਰੁਪਏ ਮੋਬਾਈਲ ਅਤੇ ਇੰਟਰਨੈਟ ਡਾਟੇ ‘ਤੇ ਆਪਣੀਆਂ ਜੇਬਾਂ ‘ਚੋਂ ਖਰਚ ਕਰ ਰਹੇ ਹਨ। 15 ਹਜਾਰ ਰੁਪਏ ਪ੍ਰਤੀ ਮਹੀਨਾ ਟੈਲੀਫੋਨ ਭੱਤੇ ਦੇ ਰੂਪ ਵਿੱਚ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਲੁਟਾਉਣ ਵਾਲੇ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਨਿਗੁਣੇ ਮੋਬਾਈਲ ਭੱਤੇ ‘ਤੇ ਆਰੀ ਚਲਾਉਣੀ ਨਿਰੀ ਧੱਕੇਸ਼ਾਹੀ ਹੈ।ਨਵੀਆਂ ਭਰਤੀਆਂ ਵਿੱਚ ਪੰਜਾਬ ਪੈਟਰਨ ਦੀ ਥਾਂ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਲਾਗੂ ਕਰਨ, ਵਿਭਾਗਾਂ ਦੀ ਰੀਸਟਕਚਰਿੰਗ ਅਤੇ ਮੁਲਾਜ਼ਮਾਂ ਦੇ ਕੰਮ ਦੀ ਸਮੀਖਿਆ ਕਰਨ ਦੇ ਨਾਂ ਹੇਠ ਨਿੱਜੀਕਰਨ ਪੱਖੀ ਨੀਤੀ ਤਹਿਤ ਹਜਾਰਾਂ ਅਸਾਮੀਆਂ ਦੀ ਛਾਂਟੀ ਕਰਕੇ ਮਹਿਕਮਿਆਂ ਦੀ ਅਕਾਰ ਘਟਾਈ ਕਰਨ,ਮਾਣ ਭੱਤਾ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਲਾਗੂ ਨਾ ਕਰਨ,ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਠੰਡੇ ਬਸਤੇ ਪਾਉਣ,1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੋਂ ਪੁਰਾਣੀ ਪੈਨਸ਼ਨ ਖੋਹ ਕੇ N.P.S. ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਪੈਡਿੰਗ ਕਿਸ਼ਤਾਂ ਅਤੇ ਪਿਛਲੇ ਬਕਾਏ ਰੋਕਣ ਵਰਗੇ ਸਾਰੇ ਮੁਲਾਜ਼ਮ ਮਾਰੂ ਫੈਸਲਿਆਂ ਖਿਲਾਫ ਤਿੱਖਾ ਅਤੇ ਵਿਸ਼ਾਲ ਸੰਘਰਸ਼ ਛੇੜਣ ਦਾ ਜਲਦ ਫੈਸਲਾ ਲਿਆ ਜਾਵੇਗਾ।
ਡੈਮੋਕਰੈਟਿਕ ਟੀਚਰਜ਼ ਫਰੰਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕਰਕੇ ਫੈਡਰੇਸ਼ਨ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਵਨ ਚੌਧਰੀ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਸੁਭਾਸ਼ ਚੰਦਰ, ਗੁਰਦੇਵ ਸਿੰਘ, ਬਲਕਰਨ ਸਿੰਘ, ਕਮਲਜੀਤ ਪਾਲ, ਚਰਨਜੀਤ ਸਿੰਘ ਹਾਜ਼ਰ ਸਨ ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans