Menu

400 ਸਾਲਾ ਗੀਤ ਗਾਇਨ ਮੁਕਾਬਲੇ ਵਿਚ ਜ਼ਿਲ੍ਹਾ ਫਾਜਿਲਕਾ ਦੇ 1434 ਵਿਦਿਆਰਥੀਆਂ ਨੇ ਲਿਆ ਭਾਗ

ਫਾਜਿਲਕਾ, 28 ਜੁਲਾਈ(ਸੁਰਿੰਦਰਜੀਤ ਸਿੰਘ) – ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਸਦਕਾ ਡਾਇਰੈਕਟਰ ਐਸ.ਸੀ.ਈ਼ ਆਰ.ਟੀ. ਜਰਨੈਲ ਸਿੰਘ ਅਤੇ ਸਮੁਚੀ ਟੀਮ ਵੱਲੋਂ ਸ਼ਾਨਦਾਰ ਤਰੀਕੇ ਨਾਲ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਖਿਆ ਅਫਸਰ ਡਾ. ਤ੍ਰਿਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਦੂਜੇ ਮੁਕਾਬਲੇ ਦੇ ਰੂਪ ਵਿੱਚ ਗੀਤ ਗਾਇਨ ਦੇ ਸਕੂਲ ਪੱਧਰੀ ਮੁਕਾਬਲੇ ਜੋ ਪਿਛਲੇ ਦਿਨੀ ਸਮਾਪਤ ਹੋਏ, ਵਿਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਹੀ ਨਹੀਂ ਲਿਆ ਸਗੋਂ ਵਧੀਆ ਕਲਾ ਦਾ ਮੁਜ਼ਾਹਿਰਾ ਵੀ ਦੇਖਣ ਨੂੰ ਮਿਲਿਆ।
ਇਸ ਸਬੰਧੀ ਹੋਰ ਜਾਣਾਕਰੀ ਦਿੰਦੇ ਹੋਏ ਜ਼ਿਲ੍ਹਾ ਸਿਖਿਆ ਅਫਸਰ ਸ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਤਿੰਨ ਵਰਗਾਂ ਵਿਚ ਹੋ ਰਹੇ ਮੁਕਾਬਲਿਆਂ ਵਿਚ ਪ੍ਰਾਇਮਰੀ ਵਰਗ ਵਿਚ 1114, ਮਿਡਲ ਵਰਗ ਵਿਚ 186 ਅਤੇ ਸੈਕੰਡਰੀ ਰਗ ਵਿਚ 134 ਵਿਦਿਆਰਥੀਆਂ ਨੇ ਭਾਗ ਲੈ ਕੇ ਜ਼ਿਲੇ ਦੀ ਨੁਮਾਇੰਦਗੀ ਨੁੰ ਬੁਰ ਪਾਇਆ ਹੈ ਜੋ ਕਿ ਨੈਤਿਕ ਸਿਖਿਆ ਨਾਲ ਜੁੜਨ ਲਈ ਵਿਦਿਆਰਥੀ ਦੀ ਸੋਚ ਦੀ ਹਾਮੀ ਭਰਦੀ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡੀ.ਈ.ਓ ਬ੍ਰਿਜ ਮੋਹਨ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਸਦਕਾ ਅਸੀਂ ਵਿਦਿਆਰਥੀਆਂ ਵਿਚ ਆਪਣੇ ਵਿਰਸੇ ਵਿਰਾਸਤ ਬਾਰੇ ਜਾਣਕਾਰੀ ਸਰਾਬੋਰ ਕਰਨ ਦੀ ਕੋਸ਼ਿਸ਼ ਤਾਂ ਕਰ ਹੀ ਰਹੇ ਹਾਂ ਨਾਲ ਹੀ ਸਮਾਜ ਵਿੱਚ ਮਨਫੀ ਹੁੰਦੀਆਂ ਜਾ ਰਹੀਆਂ ਨੇਤਿਕ ਕਦਰਾਂ ਕੀਮਤਾਂ ਵੱਲ ਧਿਆਨ ਆਕਰਸ਼ਿਤ ਕਰਨ ਅਤੇ ਉਨ੍ਹਾਂ ਨੂੰ ਅਪਣਾਉਣ ਲਈ ਯਤਲਸ਼ੀਲ ਹੋਣ ਲਈ ਉਪਰਾਲੇ ਕਰ ਰਹੇ ਹਾਂ।
ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਪੰਮੀ ਸਿੰਘ, ਸੋਸ਼ਲ ਮੀਡੀਆ ਇੰਚਾਰਜ ਸੰਦੀਪ ਕੁਮਾਰ, ਨੋਡਲ ਅਫਸਰ ਐਲੀਮੈਂਟਰੀ ਸਵੀਕਾਰ ਗਾਂਧੀ ਅਤੇ ਗੌਤਮ ਗੌਲ ਮੌਜੂਦ ਸਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans