Menu

ਫਾਜਿ਼ਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਦੇ ਯਤਨਾਂ ਨਾਲ ਮੁੜ ਮਿਲੀ ਟ੍ਰੂਨੈਟ ਮਸ਼ੀਨ

ਫਾਜਿ਼ਲਕਾ, 28 ਜੁਲਾਈ (ਸੁਰਿੰਦਰਜੀਤ ਸਿੰਘ) – ਫਾਜਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਫਾਜਿ਼ਲਕਾ ਦੇ ਸਿਵਲ ਹਸਪਤਾਲ ਵਿਖੇ ਫੌਰੀ ਤੌਰ ਤੇ ਕਰੋਨਾ ਦਾ ਟੈਸਟ ਕਰਨ ਵਾਲੀ ਟ੍ਰੂਨੈਟ ਮਸ਼ੀਨ ਵਾਪਸ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਸੀਨ ਫੌਰੀ ਜਰੂਰਤਾਂ ਲਈ ਇੱਥੇ ਤਬਦੀਲ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਜਿਲ਼ੇ ਦੀ ਮੰਗ ਉਠਾਏ ਜਾਣ ਤੇ ਫਾਜਿ਼ਲਕਾ ਦੇ ਸਿਵਲ ਹਸਪਤਾਲ ਨੂੰ ਅੱਜ ਫਰੀਦਕੋਟ ਤੋਂ ਨਵੀਂ ਮਸ਼ੀਨ ਜਾਰੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਸੀ਼ਨ ਨਾਲ ਫੌਰੀ ਤੌਰ ਤੇ ਤੇਜੀ ਨਾਲ ਨਤੀਜਾ ਮਿਲ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਖਾਸ ਕੇਸਾਂ ਵਿਚ ਜਲਦੀ ਟੈਸਟ ਦੀ ਸੁਵਿਧਾ ਮਿਲ ਸਕੇਗੀ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਅਪਾਤ ਹਲਾਤਾਂ ਵਿਚ ਮਰੀਜ ਦੇ ਛੇਤੀ ਟੈਸਟ ਦੀ ਜਰੂਰਤ ਹੁੰਦੀ ਹੈ ਅਜਿਹੇ ਵਿਚ ਇਹ ਮਸ਼ੀਨ ਜਿ਼ਲ੍ਹੇ ਲਈ ਬਹੁਤ ਜਰੂਰੀ ਸੀ।
ਇਸ ਮੌਕੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਇਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਫਾਜਿ਼ਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਰਤਾਮਾਨ ਹਲਾਤਾਂ ਦੇ ਮੱਦੇਨਜਰ ਸਾਰੀਆਂ ਜਰੂਰੀ ਸਾਵਧਾਨੀਆਂ ਰੱਖਣ ਤਾਂ ਜੋ ਮਿਸ਼ਨ ਫਤਿਹ ਨੂੰ ਸਫਲ ਬਣਾਉਂਦਿਆਂ ਅਸੀਂ ਕੋਵਿਡ ਬਿਮਾਰੀ ਦੇ ਪਸਾਰ ਨੂੰ ਰੋਕ ਸਕੀਏ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39893 posts
  • 0 comments
  • 0 fans