Menu

ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਾਜ਼ਿਲਕਾ 7 ਅਗਸਤ – ਸ਼ੁੱਧ ਤੇ ਬਿਮਾਰੀਆਂ ਮੁਕਤ ਵਾਤਾਵਰਣ ਸਿਰਜਣ ਲਈ ਰੁੱਖ ਅਹਿਮ ਰੋਲ ਅਦਾ ਕਰਦੇ ਹਨ। ਮਨੁੱਖ ਖੁਸ਼ ਤੇ ਤੰਦਰੁਸਤ ਵੀ ਤਾਂ ਰਹਿ ਸਕਦਾ ਹੈ ਜੇਕਰ ਉਸਦਾ ਆਲਾ-ਦੁਆਲਾ ਸਾਫ-ਸੁਥਰਾ ਤੇ ਹਰਿਆ-ਭਰਿਆ ਨਜ਼ਰ ਆਵੇਗਾ। ਇਸ ਤਰਾਂ ਦੇ ਵਾਤਾਵਰਣ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਕਾਇਮ ਕੀਤਾ ਜਾ ਸਕਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਈਨਸ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੇ ਸਹਿਯੋਗ ਨਾਲ ਬੂਟੇ ਲਗਾਉਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਟੇ ਲਗਾਉਣ ਨਾਲ ਜਿਥੇ ਸੁਧ ਹਵਾ, ਆਕਸੀਜਨ ਮਿਲਦੀ ਹੈ ਜਿਸ ਨਾਲ ਮਨੁੱਖ ਆਪਣੇ-ਆਪ ਨੂੰ ਤੰਦਰੁਸਤ ਮਹਿਸੁਸ ਕਰਦਾ ਹੈ ਉਥੇ ਇਹ ਬੁਟੇ ਵੱਡੇ ਹੋ ਕੇ ਰੁਖ ਦਾ ਰੂਪ ਧਾਰ ਕੇ ਛਾਂ ਵੀ ਦਿੰਦੇ ਹਨ। ਉਨਾਂ ਦੱਸਿਆ ਕਿ ਕੰਪਲੈਕਸ ਵਿਖੇ ਲਗਭਗ 350 ਬੂਟਾ ਲਗਾਇਆ ਜਾਵੇ। ਉਨਾਂ ਕੰਪਲੈਕਸ ਵਿਖੇ ਲਾਇਨਸ ਕਲਬ ਫ਼ਾਜ਼ਿਲਕਾ ਵਿਸ਼ਾਲ ਵੱਲੋਂ ਤਾਰਬੰਦੀ ਕਰਕੇ ਬੂਟਿਆਂ ਦੀ ਸਥਾਪਤੀ ਲਈ ਜਗਾਂ ਤਿਆਰ ਕੀਤੀ ਗਈ। ਉਨਾਂ ਲਾਇਨਸ ਕਲਬ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਨੂੰ ਲਗਾਤਾਰਤਾ ਵਿਚ ਜਾਰੀ ਰੱਖਣ ਵਿਚ ਸਹਿਯੋਗ ਕਰਨ ਲਈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਪਲੈਕਸ ਤੋਂ ਇਲਾਵਾ ਹਰੇਕ ਬਲਾਕ, ਪਿੰਡ, ਸਰਕਾਰੀ ਥਾਵਾਂ ਆਦਿ ਵਿਖੇ ਬੂਟੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਹ ਬੂਟੇ ਵਣ ਵਿਭਾਗ, ਨਰੇਗਾ, ਐਨ.ਜੀ.ਓ, ਅਧਿਕਾਰੀਆਂ ਤੇ ਕਰਚਮਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਲਗਵਾਏ ਜਾ ਰਹੇ ਹਨ। ਉਨਾਂ ਕਲੱਬਾਂ ਦੇ ਮੈਂਬਰਾਂ, ਸੰਸਥਾਵਾਂ ਦੇ ਨੁਮਾਇੰਦਿਆਂ, ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਕ-ਇਕ ਬੂਟਾ ਲਗਾਉਣ ਲਈ ਕਿਹਾ ਅਤੇ ਉਸਦਾ ਚੰਗੀ ਤਰਾਂ ਪਾਲਣ-ਪੋਸ਼ਣ ਲਈ ਵੀ ਕਿਹਾ। ਉਨਾਂ ਕਿਹਾ ਕਿ ਕਲਾ ਬੂਟੇ ਲਾਉਣ ਨਾਲ ਆਪਣਾ ਕੰਮ ਖਤਮ ਨਹੀਂ ਹੁੰਦਾ ਸਗੋਂ ਇਸਦੀ ਪੁੱਤਾਂ ਵਾਂਗ ਸੰਭਾਲ ਵੀ ਬਹੁਤ ਜਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਲ ਰਾਮ, ਐਸ.ਡੀ.ਐਮ. ਫ਼ਾਜਿਲਕਾ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ ਸੁਖਪਾਲ ਸਿੰਘ, ਵਣ ਰੇਂਜ ਅਧਿਕਾਰੀ ਨਿਸ਼ਾਨ ਸਿੰਘ, ਨਰੇਸ਼ ਜੁਨੇਜਾ ਲਾਇਨਸ ਕਲਬ ਦੇ ਪ੍ਰਧਾਨ, ਸੰਜੀਵ ਗਰੋਵਰ ਸਕਤਰ, ਐਡੋਵੇਕਟ ਅਲੋਕ ਕਟਾਰੀਆ, ਰਾਜੇਸ਼ ਗੋਇਲ, ਗੌਰਵ ਮਿਤਲ, ਗੌਰਵ ਨਾਗਪਾਲ, ਅਮਰਜੀਤ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans