Menu

ਆਪਣੀਆਂ ਦੋ ਸਰਕਾਰੀ ਯੂਨੀਵਰਸਿਟੀਆਂ ਵੀ ਚਲਾ ਨਹੀਂ ਸਕਦੀ ਪੰਜਾਬ ਸਰਕਾਰ-ਭਗਵੰਤ ਮਾਨ

ਚੰਡੀਗੜ੍ਹ, 11 ਅਗਸਤ(ਸੁਰਿੰਦਰਜੀਤ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਕਿ ਪੰਜਾਬ ਸਰਕਾਰ ਆਪਣੀਆਂ ਆਪਣੀਆਂ ਯੂਨੀਵਰਸਿਟੀਆਂ (ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ) ਵੀ ਚਲਾਉਣ ਜੋਗੀ ਨਹੀਂ ਰਹੀ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਪਣੀਆਂ ਹੱਕੀ ਮੰਗਾਂ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕ, ਪ੍ਰੋਫੈਸਰ ਅਤੇ ਹੋਰ ਸਮੂਹ ਸਟਾਫ਼ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਹੋ ਜਾਣ ਤਾਂ ਸੱਤਾਧਾਰੀਆਂ ਨੂੰ ਰਾਜ-ਦਰਬਾਰ ‘ਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ।
ਭਗਵੰਤ ਮਾਨ ਨੇ ਕਿਹਾ ਕਿ ਇਜਰਾਇਲ ਦੀ ਹੈਬਰੂ ਯੂਨੀਵਰਸਿਟੀ (1918) ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਮਾਤ-ਭਾਸ਼ਾ ‘ਤੇ ਆਧਾਰਿਤ ਦੁਨੀਆ ਦੀ ਦੂਸਰੀ ਯੂਨੀਵਰਸਿਟੀ ਸੀ, ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਸ਼ਤਾਬਦੀ ਵਰ੍ਹੇ ਮੌਕੇ 1969 ‘ਚ ਜੀਐਨਡੀਯੂ, ਸ੍ਰੀ ਅੰਮ੍ਰਿਤਸਰ ਸਥਾਪਿਤ ਕੀਤੀ ਗਈ ਸੀ, ਪਰੰਤੂ ਸੂਬਾ ਸਰਕਾਰਾਂ ਦੀ ਸਰਕਾਰੀ ਸਿੱਖਿਆ ਵਿਰੋਧੀ ਨੀਅਤ ਅਤੇ ਨੀਤੀਆਂ ਕਾਰਨ ਵਿੱਦਿਆ ਦੇ ਇਨ੍ਹਾਂ ਦੋਵੇਂ (ਪੰਜਾਬੀ ਯੂਨੀਵਰਸਿਟੀ ਅਤੇ ਜੀਐਨਡੀਯੂ) ਅਣਮੁੱਲੇ ਚਾਨਣ ਮੁਨਾਰਿਆਂ ਨੂੰ ਉਸੇ ਤਰਾਂ ਮਿਟਾਉਣ ਦੀ ਸਾਜ਼ਿਸ਼ ਹੋ ਰਹੀ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਦੇ ਹਿਤਾਂ ਲਈ ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਨੂੰ ਮਲੀਆਮੇਟ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰੀ ਬੇਰੁਖ਼ੀ ਅਤੇ ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਪਿਛਲੇ 3-4 ਸਾਲਾਂ ਤੋਂ ਅਧਿਆਪਕਾਂ, ਪ੍ਰੋਫੈਸਰਾਂ ਅਤੇ ਦੂਸਰੇ ਹੋਰ ਸਟਾਫ਼ ਨੂੰ ਤਨਖ਼ਾਹਾਂ, ਪੈਨਸ਼ਨਾਂ ਅਤੇ ਹੋਰ ਲਾਭ-ਭੱਤੇ ਸਮੇਂ ਸਿਰ ਨਹੀਂ ਮਿਲ ਰਹੇ। ਇੱਥੋਂ ਤੱਕ ਕਿ ਸਾਲ 2013-14 ‘ਚ ਸਰਕਾਰ ਵੱਲੋਂ ਐਲਾਨਿਆ 17 ਕਰੋੜ ਰੁਪਏ ਦਾ ਮਹਿੰਗਾਈ ਭੱਤਾ ਅੱਜ ਤੱਕ ਨਹੀਂ ਮਿਲਿਆ। ਸਰਕਾਰ ਵੱਲੋਂ ਮਨਜ਼ੂਰਸ਼ੁਦਾ ਸਾਲਾਨਾ 108 ਕਰੋੜ ਗਰਾਂਟ ਨਾਕਾਫ਼ੀ ਹੋਣ ਦੇ ਨਾਲ-ਨਾਲ ਪੂਰੀ ਨਹੀਂ ਮਿਲਦੀ।
ਭਗਵੰਤ ਮਾਨ ਅਨੁਸਾਰ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੋੜੀਂਦੀ ਫੈਕਲਟੀ ਭਰਤੀ ਨਾ ਕੀਤੇ ਜਾਣ ਕਾਰਨ ਕਾਫ਼ੀ ਵਿਭਾਗ ਇੱਕ-ਇੱਕ, ਦੋ-ਦੋ ਪ੍ਰੋਫੈਸਰਾਂ ਨਾਲ ਹੀ ਚੱਲ ਰਹੇ ਹਨ। ਮਾਨ ਨੇ ਕਿਹਾ ਕਿ ਜੇ ਯੂਨੀਵਰਸਿਟੀ ਹੀ ਗੈੱਸਟ ਫੈਕਲਟੀ ਦੇ ਸਹਾਰੇ ਚੱਲ ਰਹੀ ਹੋਵੇ ਤਾਂ ਇਸ ਅਧੀਨ ਆਉਂਦੇ 300 ਕਾਲਜਾਂ ਦਾ ਕਿੰਨਾ ਬੁਰਾ ਹਾਲ ਹੋਵੇਗਾ, ਇਸ ਦਾ ਅੰਦਾਜ਼ਾ, ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਯੂਨੀਵਰਸਿਟੀ ਦੀ ਮੰਗ ਅਨੁਸਾਰ ਲਗਭਗ 350 ਕਰੋੜ ਰੁਪਏ ਜਾਰੀ ਕਰਨ ਅਤੇ ਮਾਲਵਾ ਦਾ ਨਗੀਨਾ ਮੰਨੀ ਜਾਂਦੀ ਪੰਜਾਬੀ ਯੂਨੀਵਰਸਿਟੀ ਜੋ ਕਿ ਉਨ੍ਹਾਂ ਦੇ ਆਪਣੇ ਜੱਦੀ ਸ਼ਹਿਰ ‘ਚ ਸਥਿਤ ਹੈ, ਨੂੰ ਪੱਕੇ ਤੌਰ ‘ਤੇ ਵਿੱਤੀ ਸੰਕਟ ‘ਚੋਂ ਕੱਢਣ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans