Menu

ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ

ਚੰਡੀਗੜ੍ਹ, 11 ਅਗਸਤ – ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans