Menu

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 15 ਅਗਸਤ ਮਨਾਏਗਾ ਕਾਲੇ ਦਿਵਸ ਵੱਜੋਂ

 ਕਾਹਨੂੰਵਾਨ, 11 ਅਗਸਤ (ਕੁਲਦੀਪ ਜਾਫਲਪੁਰ) – ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਭਾਰਤ ਦੇ ਅਜ਼ਾਦੀ ਦਿਹਾੜੇ ਨੂੰ ਕਾਲ਼ਾ ਦਿਨ ਵਜੋਂ ਮਨਾਉਣ ਅਤੇ ਇਸ ਦਿਨ ਰਚੇ ਜਾਣ ਵਾਲੇ ਸਰਕਾਰੀ ਅਡੰਬਰਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਦੀ ਅਜ਼ਾਦੀ ਦਾ ਹੋਕਾ ਦੇਣ ਲਈ 15 ਅਗਸਤ ਵਾਲੇ ਦਿਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਰੋਹ-ਭਰਪੂਰ ਮੁਜ਼ਾਹਰਾ ਕੀਤਾ ਜਾਵੇਗਾ।ਇਸ ਸਬੰਧੀ ਅੱਜ ਕਸਬਾ ਕਾਹਨੂੰਵਾਨ ਵਿੱਚ ਦਲ ਖ਼ਾਲਸਾ ਦੇ ਕੌਮੀ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ,ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਖ਼ਾਲਸਾ ਅਤੇ ਸ੍ਰੋਮਣੀ ਅਕਾਲੀ ਅਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਜਤਿੰਦਰ ਬੀਰ ਸਿੰਘ ਪੰਨੂ,ਪ੍ਰੇਮ ਸਿੰਘ ਚੀਮਾ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ ‌। ਜਿਸ ਦੀ ਜਾਣਕਾਰੀ ਸਾਂਝੀ ਕਰਦਿਆਂ ਆਗੂਆਂ ਨੇ ਕਿਹਾ ਕਿ ਯੂ.ਏ.ਪੀ.ਏ. ਅਤੇ ਦੇਸ਼-ਧ੍ਰੋਹ ਵਰਗੇ ਕਾਲ਼ੇ ਕਨੂੰਨਾਂ ਜਮਹੂਰੀਅਤ ਦੇ ਨਾਂ ‘ਤੇ ਕਾਲ਼ਾ ਧੱਬਾ ਹਨ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਮੋਦੀ ਸਰਕਾਰ ਦੀਆਂ ਫਾਸੀਵਾਦੀ ਨੀਤੀਆਂ ਦੀ ਅਲੋਚਨਾ ਕਰਨ ਵਾਲ਼ੀਆਂ ਬੇਬਾਕ ਆਵਾਜ਼ਾਂ ਅਤੇ ਅਲੋਚਕਾਂ ਨੂੰ ਇਹਨਾਂ ਦਮਨਕਾਰੀ ਕਨੂੰਨਾਂ ਦੀ ਦੁਰਵਰਤੋਂ ਕਰਕੇ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਅਤੇ ਅਮਲ ਦਾ ਹਰ ਹੀਲੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ।
ਇਸ ਸਮੇਂ ਸ਼੍ਰਮੋਣੀ ਅਕਾਲੀ ਦਲ ਅੰਮ੍ਰਿਤਸਰ ਦੇ ਟ੍ਰੈਡ‌ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰਬੀਰ ਸਿੰਘ ਪੰਨੂ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂ ਕਥਾਵਾਚਕ ਜਸਵਿੰਦਰ ਸਿੰਘ ਨੇ‌ ਕਿਹਾ ਕਿ ਪਾਰਟੀ ਦੇ ਮੈਂਬਰ 15 ਅਗਸਤ ਨੂੰ 10 ਵਜੇ ਗੁਰਦੁਆਰਾ ਰਾਮਗੜੀਆ ਸਿੰਘ ਸਭਾ ਗੁਰਦਾਸਪੁਰ ਇਕੱਤਰ ਹੋਣ ਤੋਂ ਬਾਅਦ ਹਨੂਮਾਨ ਚੌਕ ਅਤੇ ਜਹਾਜ ਚੌਂਕ ਤੱਕ ਮਾਰਚ ਕਰਨਗੇ ਅਤੇ ਉੱਥੇ ਖੜੇ ਹੋ ਕੇ 11 ਤੋ 1ਵਜੇ ਤੱਕ ਸ਼ਾਤਮਈ ਰੋਸ ਪ੍ਰਦਰਸ਼ਨ ਕਰਨਗੇ।ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਆਵਾਜਾਈ ਵਿੱਚ ਬਿਨਾ ਕੋਈ ਵਿਘਨ ਪਾਏ ਕੋਵਿਡ-19 ਤੋ ਬਚਾਅ ਲਈ ਜਾਰੀ ਹਿਦਾਇਤਾਂ ਦਾ ਪਾਲਣ ਕੀਤਾ ਜਾਵੇਗਾ।
ਇਸ ਮੋਕੇ ਉੱਥੇ ਸ੍ਰੋਮਣੀ ਅਕਾਲੀ ਅਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੀਮਾ, ਬਲਵਿੰਦਰ ਸਿੰਘ ਧੰਨੇ,ਪਠਾਨਕੋਟ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਮਾਨ,ਸਿੱਖ ਯੂਥ ਆਫ ਪੰਜਾਬ ਦੇ ਮਨਵਿੰਦਰ ਸਿੰਘ ਕਾਹਨੂੰਵਾਨ,ਸੁਖਜਿੰਦਰ ਸਿੰਘ,ਦਰਸ਼ਨ ਸਿੰਘ, ਹਰਜੀਤ ਸਿੰਘ,ਜਰਨੈਲ ਸਿੰਘ, ਬਲਜੀਤ ਸਿੰਘ,ਹਾਜ਼ਰ ਸਨ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans