Menu

ਪੰਜਾਬ ਅਚੀਵਮੈਂਟ ਸਰਵੇਅ ਨੂੰ ਲੈ ਕੇ ਸਿਖਿਆ ਅਧਿਕਾਰੀ ਵੱਲੋਂ ਏਡਡ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 18 ਅਗਸਤ(ਸੁਰਿੰਦਰਜੀਤ ਸਿੰਘ) – ਸਕੂਲ ਸਿਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਅ ਦੀ ਤਰਜ ’ਤੇ ਸਕੂਲੀ ਵਿਦਿਆਰਥੀਆਂ ਲਈ ਪੰਜਾਬ ਅਚੀਵਮੈਂਟ ਸਰਵੇਅ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲਾ ਸਿਖਿਆ ਅਧਿਕਾਰੀ ਡਾ. ਤਿ੍ਰਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸੋਚਣ ਸ਼ਕਤੀ, ਸਮਝ ਸ਼ਕਤੀ ਅਤੇ ਲਾਗੂ ਕਰਨ ਸ਼ਕਤੀ ਦੇ ਅਧਿਐਨ ਲਈ ਸ਼ੁਰੂ ਕੀਤੇ ਗਏ ਸਰਵੇਅ ਨੂੰ ਸਰਕਾਰੀ ਸਕੂਲਾਂ ਦੇ ਨਾਲ-ਨਾਲ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਤੱਕ ਵੀ ਇਸ ਸਰਵੇਅ ਨੂੰ ਪੁਜਦਾ ਕਰਨ ਲਈ ਏਡਿਡ ਸਕੂਲ ਮੁਖੀਆਂ ਨਾਲ ਮੀਟਿੰਗ ਕਰਕੇ ਇਸ ਸਰਵੇਅ ਨੂੰ ਲਾਗੂ ਕਰਨ ਸਬੰਧੀ ਹਰ ਪੱਖ ਤੋਂ ਜਾਣੂੰ ਕਰਵਾਇਆ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਬਕਾਇਦਾ ਅਧਿਆਪਕਾਂ ਨੂੰ ਵੀ ਦੋ ਰੋਜਾ ਆਨਲਾਈਨ ਟੇ੍ਰਨਿੰਗ ਦਿੱਤੀ ਜਾ ਰਹੀ ਹੈ ਜਿਸ ਵਿਚ ਪੰਜਾਬੀ, ਹਿੰਦੀ, ਸੋਸ਼ਲ ਮੀਟਿੰਗ ਸਾਇੰਸ, ਅੰਗ੍ਰੇਜੀ ਅਤੇ ਗਣਿਤ ਵਿਸ਼ੇ ਨੂੰ ਸਾਮਿਲ ਕੀਤਾ ਗਿਆ ਹੈ। ਗੁਗਲ ਫਾਰਮ ਰਾਹੀਂ ਪ੍ਰਸ਼ਨ ਪਤਰ ਤਿਆਰ ਕਰਕੇ ਵਿਦਿਆਰਥੀਆਂ ਦੇ ਮਹੀਨਾਵਾਰ ਟੈਸਟ ਲਏ ਜਾਣਗੇ ਜਿਸ ਦੇ ਅਧਾਰ ’ਤੇ ਅਧਿਆਪਨ ਦੀ ਅਗਲੀ ਵਿਧੀਆਂ ਨੂੰ ਤਿਆਰ ਕਰਨ ਵਿਚ ਮਦਦ ਮਿਲੇਗੀ।
ਇਸ ਸਰਵੇਅ ਲਈ ਗੌਤਮ ਗੌੜ, ਅਸੋਕ ਧਮੀਜਾ ਅਤੇ ਨਰੇਸ਼ ਸਰਮਾ ਅਤੇ ਉਨਾਂ ਦੀ ਸਮੁੱਚੀ ਟੀਮ ਪੰਜਾਬ ਅਚੀਵਮੈਂਟ ਸਰਵੇਅ ਦੀ ਵਿਧੀਵਤ ਰੂਪ ਰੇਖਾ ਉਲੀਕ ਕੇ ਵਿਭਾਗ ਦੀਆਂ ਹਦਾਇਤਾਂ ਅਤੇ ਸ਼ਡਿਊਲ ਅਨੁਸਾਰ ਸਾਰੇ ਅਧਿਆਪਕਾਂ ਨੂੰ ਟੇ੍ਰਨਿੰਗ ਕਰਵਾ ਰਹੇ ਹਨ ਤਾਂ ਕਿ ਹਰ ਵਿਦਿਆਰਥੀ ਨੂੰ ਸਰਵੇਅ ਦਾ ਢੁਕਵਾਂ ਫਾਇਦਾ ਹੋ ਸਕੇ। ਇਸ ਮੌਕੇ ਏਡਿਡ ਸਕੂਲ ਮੁਖੀਆਂ ਤੋਂ ਇਲਾਵਾ ਅਸ਼ੋਕ ਧਮੀਜਾ ਡੀ.ਐਮ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans