Menu

ਪੰਜਾਬ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ ਕਾਲਜਾਂ ਨੂੰ 1.5 ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਰੈਕਰਿੰਗ ਗਰਾਂਟ ਮਨਜ਼ੂਰ

ਚੰਡੀਗੜ੍ਹ, 25 ਅਗਸਤ – ਪੰਜਾਬ ਵਿੱਚ ਉਚੇਰੀ ਸਿੱਖਿਆ ਦਾ ਮਿਆਰ ਹੋਰ ਉਚਾ ਚੁੱਕਣ ਲਈ ਮੰਤਰੀ ਮੰਡਲ ਵੱਲੋਂ ਮੰਗਲਵਾਰ ਨੂੰ 11 ਹੋਰ ਕੰਸਟੀਚਿਊਟ ਕਾਲਜਾਂ ਨੂੰ ਸਾਲ 2016-17 ਤੋਂ 2020-21 ਲਈ 1.5 ਕਰੋੜ ਰੁਪਏ ਪ੍ਰਤੀ ਕਾਲਜ ਪ੍ਰਤੀ ਸਾਲ ਦੇ ਹਿਸਾਬ ਨਾਲ ਕੁੱਲ 75.75 ਕਰੋੜ ਰੁਪਏ ਦੀ ਰੈਕਰਿੰਗ ਗਰਾਂਟ ਮਨਜ਼ੂਰ ਕੀਤੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਭਵਿੱਖ ਵਿੱਚ ਇਨ੍ਹਾਂ ਕਾਲਜਾਂ ਲਈ ਪ੍ਰਤੀ ਕਾਲਜ ਪ੍ਰਤੀ ਸਾਲ ਲਈ 1.5 ਕਰੋੜ ਰੁਪਏ ਦਾ ਨਿਯਮਤ ਬਜਟ ਉਪਬੰਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਅਜਿਹੇ ਕਾਲਜਾਂ ਦੀ ਗਿਣਤੀ 30 ਹੋ ਗਈ ਜਿਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਰੈਕਰਿੰਗ ਗਰਾਂਟ ਦਿੱਤੀ ਜਾ ਰਹੀ ਹੈ।
ਇਨ੍ਹਾਂ ਕਾਲਜਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਿੰਨ ਕਾਲਜ ਯੂਨੀਵਰਸਿਟੀ ਕਾਲਜ ਧੂਰੀ (ਸੰਗਰੂਰ), ਯੂਨੀਵਰਸਿਟੀ ਕਾਲਜ ਬਹਾਦਰਪੁਰ (ਮਾਨਸਾ) ਤੇ ਯੂਨੀਵਰਸਿਟੀ ਕਾਲਜ ਬਰਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅੰਮ੍ਰਿਤਸਰ ਦੇ ਛੇ ਕਾਲਜ ਯੂਨੀਵਰਸਿਟੀ ਕਾਲਜ ਪਠਾਨਕੋਟ, ਯੂਨੀਵਰਸਿਟੀ ਕਾਲਜ ਸੁਜਾਨਪੁਰ, ਬਾਬਾ ਨਾਮਦੇਵ ਯੂਨੀਵਰਸਿਟੀ ਡਿਗਰੀ ਕਾਲਜ ਕਿਸ਼ਨਕੋਟ (ਗੁਰਦਾਸਪੁਰ), ਯੂਨੀਵਰਸਿਟੀ ਕਾਲਜ ਫਿਲੌਰ (ਜਲੰਧਰ), ਯੂਨੀਵਰਸਿਟੀ ਕਾਲਜ ਨਕੋਦਰ (ਜਲੰਧਰ) ਤੇ ਯੂਨੀਵਰਸਿਟੀ ਕਾਲਜ ਕਲਾਨੌਰ (ਗੁਰਦਾਸਪੁਰ) ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦੋ ਕਾਲਜ ਯੂਨੀਵਰਸਿਟੀ ਕਾਲਜ ਫਿਰੋਜ਼ਪੁਰ ਤੇ ਯੂਨੀਵਰਸਿਟੀ ਕਾਲਜ ਧਰਮਕੋਟ (ਮੋਗਾ) ਸ਼ਾਮਲ ਹਨ।
ਇਹ ਗਰਾਂਟ ਕਾਲਜਾਂ ਦੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਅਦਾ ਕਰਨੀ ਯਕੀਨੀ ਬਣਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ।
ਇਸੇ ਦੌਰਾਨ ਮੰਤਰੀ ਮੰਡਲ ਵੱਲੋਂ ਇਕ ਹੋਰ ਫੈਸਲੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਲ 2018-19 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ।
ਵਿਭਾਗ ਵੱਲੋਂ ਇਸ ਸਮੇਂ ਦੌਰਾਨ ਸਾਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਜਿਨ੍ਹਾਂ ਵਿੱਚ ਬੁੱਢਾਪਾ ਪੈਨਸ਼ਨ, ਵਿਧਵਾ ਤੇ ਨਿਆਸਰਿਤ ਔਰਤਾਂ, ਆਸ਼ਰਿਕ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਤੇ ਤੇਜ਼ਾਬ ਪੀੜਤਾਂ ਨੂੰ ਵਿੱਤੀ ਸਹਾਇਤਾ, ਔਰਤਾਂ ਦੇ ਸਸ਼ਕਤੀਕਰਨ ਸਬੰਧੀ ਸਕੀਮ, ਔਰਤਾਂ ਵਿਰੁੱਧ ਹੋ ਰਹੇ ਅੱਤਿਆਚਾਰ ਅਤੇ ਅਪਰਾਧ ਨੂੰ ਰੋਕਣ ਸਬੰਧੀ ਐਕਟ ਨੂੰ ਲਾਗੂ ਕਰਨਾ, ਸੰਗਠਿਤ ਬਾਲ ਵਿਕਾਸ ਸਕੀਮ, ਸੰਗਠਿਤ ਬਾਲ ਸੁਰੱਖਿਆ ਸਕੀਮ, ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਅਤੇ ਸਬੰਧਤ ਐਕਟ ਨੂੰ ਲਾਗੂ ਕਰਨਾ ਅਤੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਸਬੰਧੀ ਸਕੀਮਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸਾਲ 2018-19 ਦੌਰਾਨ ਮਾਲੀਆ ਪੱਖੋਂ 255981.81 ਲੱਖ ਰੁਪਏ ਅਤੇ ਕੈਪੀਟਲ ਪੱਖ ‘ਤੇ 261.50 ਲੱਖ ਰੁਪਏ ਬਜਟ ਉਪਬੰਧ ਸੀ ਜਿਨ੍ਹਾਂ ਵਿੱਚੋਂ ਮਾਲੀਆ ਪੱਖੋਂ 240969.63 ਲੱਖ ਰੁਪਏ ਅਤੇ ਕੈਪੀਟਲ ਪੱਖ ‘ਤੇ 58.50 ਲੱਖ ਰੁਪਏ ਖਰਚ ਹੋਇਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans