Menu

ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਟੈਸਟ ਜਰੂਰ ਕਰਾਉਣ ਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਬਿਮਾਰੀ ਤੋਂ ਬਚਾਉਣ

ਬਠਿੰਡਾ, 26 ਅਗਸਤ( ਤਰਨਜੀਤ ਕੌਰ )- ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ ਸ੍ਰੀਨਿਵਾਸਨ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਨੂੰ ਇਸ ਬਿਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਬਜਾਏ ਤੁਰੰਤ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ।

        ਟੈਸਟ ਉਪਰੰਤ ਪਾਜ਼ਿਟਿਵ ਆਏ ਮਰੀਜ਼ਾਂ ਦਾ ਘਰ ਵਿਚ ਹੀ ਇਲਾਜ ਕਰਨ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿੱਥੋਂ ਮਰੀਜ਼ ਨਾਲ ਫੋਨ ਕਾਲ, ਵਟਸਐਪ ਗਰੁੱਪ ਅਤੇ ਵੀਡੀਓ ਕਾਲ ਰਾਹੀਂ ਲਗਾਤਾਰ ਸੰਪਰਕ ਰੱਖਿਆ ਜਾਵੇਗਾ। ਮਾਹਰ ਡਾਕਟਰ ਮਰੀਜ਼ਾਂ ਨੂੰ ਖਾਣੇ ਅਤੇ ਦਵਾਈ ਸਬੰਧੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਮਰੀਜਾਂ ਲਈ ਯੋਗਾ ਕਲਾਸ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਜਿਸ ਵਿਚ ਯੋਗਾ ਮਾਹਰ ਮਰੀਜ਼ਾਂ ਨੂੰ ਟ੍ਰੇਨਿੰਗ ਦੇਣਗੇ। ਜੇਕਰ ਕਿਸੇ ਮਰੀਜ਼ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕੰਟਰੋਲ-ਰੂਮ ਫੋਨ ਕਰ ਸਕਦਾ ਹੈ ਉਸਨੂੰ ਲੋੜ ਪੈਣ ਤੇ ਹਸਪਤਾਲ ਸ਼ਿਫਟ ਕੀਤਾ ਜਾਵੇਗਾ।

        ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ 85 ਫੀਸਦੀ ਕੇਸਾਂ ਵਿੱਚ ਲੱਛਣ ਨਜ਼ਰ ਨਹੀਂ ਆਉਂਦੇ, ਅਜਿਹੇ ਮਰੀਜ਼ਾਂ ਲਈ ਘਰ ਵਿੱਚ ਇਕਾਂਤਵਾਸ ਦੇ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਘਰ ਵਿਚ ਮਰੀਜ਼ ਕੋਲ ਵੱਖਰਾ ਕਮਰਾ ਤੇ ਗੁਸਲਖਾਨਾ ਹੋਣਾ ਜ਼ਰੂਰੀ ਹੈ।

        ਰੈਡ ਕਰਾਸ ਬਠਿੰਡਾ ਵਲੋਂ ਘਰ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਲਈ ਕੋਵਿਡ ਸੁਰੱਖਿਆ ਕਿੱਟ ਤਿਆਰ ਕੀਤੀ ਗਈ ਹੈ ਜਿਸ ਵਿੱਚ ਮਰੀਜ਼ ਦੀ ਲੋੜ ਦਾ ਜ਼ਰੂਰੀ ਸਮਾਨ ਪਲਸ ਆਕਸੀਮੀਟਰ, ਥਰਮਾਮੀਟਰ, ਸੈਨੇਟਾਈਜ਼ਰ ਤੋਂ ਇਲਾਵਾ ਜ਼ਿੰਕ ਅਤੇ ਵਿਟਾਮਿਨ ਦੀਆਂ ਗੋਲੀਆਂ ਅਤੇ ਬੁਖ਼ਾਰ ਦੀ ਦਵਾਈ ਹੋਵੇਗੀ। ਇਸ ਕੋਵਿਡ ਸੁਰੱਖਿਆ ਕਿੱਟ ਦੀ ਕੀਮਤ 1500 ਰੁਪਏ ਰੱਖੀ ਗਈ ਹੈ।

        ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕਰੋਨਾ ਦੇ ਕੁੱਲ 683 ਐਕਟਿਵ ਮਰੀਜ਼ ਹਨ ਜਿੰਨ੍ਹਾਂ ਵਿੱਚੋ 342 ਮਰੀਜ਼ ਘਰਾਂ ਵਿੱਚ ਇਕਾਂਤਵਾਸ ਵਿਚ ਹਨ। ਬਠਿੰਡਾ ਜ਼ਿਲ੍ਹੇ ਵਿਚ ਰੋਜ਼ਾਨਾ ਕਰੋਨਾ ਟੈਸਟਾਂ ਦੀ ਸਮਰੱਥਾ 1000 ਤੱਕ ਵਧਾ ਦਿੱਤੀ ਗਈ ਹੈ। ਖਾਂਸੀ, ਬੁਖ਼ਾਰ ਜਾਂ ਥਕਾਵਟ ਦੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਨੂੰ ਬਿਨਾਂ ਕਿਸੇ ਡਰ ਦੇ ਕਰੋਨਾ ਟੈਸਟ ਲਈ ਅੱਗੇ ਆਉਣਾ ਚਾਹੀਦਾ ਹੈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਮਰੀਜ਼ਾਂ ਦੀ ਹਰ ਕਿਸਮ ਦੀ ਸਹਾਇਤਾ ਲਈ ਪ੍ਰਬੰਧ ਕੀਤੇ ਗਏ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans