Menu

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ

ਚੰਡੀਗੜ੍ਹ, 1 ਸਤੰਬਰ – ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ।
ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਆਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ, 2018 ਵਿੱਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਅਤੇ 2019 ਵਿੱਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ। ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿੱਚ ਰੁੱਝੀ ਹੋਈ ਹੈ।ਇਸ ਮੌਕੇ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਿਮਰਨਜੀਤ ਕੌਰ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਲੰਪਿਕ ਵਿੱਚ ਸੋਨ ਤਗਮਾ ਜਿੱਤੇਗੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਕਰਨ ਸਿੰਘ ਵੈਦ ਅਤੇ ਹੋਰ ਵੀ ਹਾਜ਼ਰ ਸਨ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans