Menu

ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ,4 ਸਤੰਬਰ – 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ।

ਅਦਾਲਤ ਨੇ ਕਿਹਾ ਕਿ ਇਹ ਕੋਈ ਛੋਟਾ ਕੇਸ ਨਹੀਂ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਚੀਫ਼ ਜਸਟਿਸ ਐਸਏ ਬੋਬੜੇ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਮਨਜ਼ੂਰੀ ਨਹੀਂ ਦੇ ਸਕਦੇ। ਅਸੀਂ ਪਟੀਸ਼ਨ ਖਾਰਜ ਕਰ ਦਿੰਦੇ ਹਾਂ।

ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਦੀ ਸਜ਼ਾ ਖਿਲਾਫ ਅਪੀਲ ਹੇਠਲੀ ਅਦਾਲਤ ਖੁੱਲ੍ਹਣ ਤੋਂ ਬਾਅਦ ਹੋਵੇਗੀ। ਅਦਾਲਤ ਨੇ ਸੱਜਣ ਨੂੰ ਹਸਪਤਾਲ ਵਿੱਚ ਰਹਿਣ ਦੀ ਅਰਜ਼ੀ ਨੂੰ ਵੀ ਠੁਕਰਾ ਦਿੱਤਾ ਅਤੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਹਸਪਤਾਲ ਵਿੱਚ ਦਾਖਲ ਰਹਿਣ ਦੀ ਜ਼ਰੂਰਤ ਨਹੀਂ ਹੈ।

ਦੱਸ ਦਈਏ ਕਿ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਨੇ ਫਿਲਹਾਲ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸਨੂੰ ਜੇਲ੍ਹ ਵਿੱਚ ਰਹਿਣਾ ਪਏਗਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans