Menu

ਪੁਲਿਸ ਅਤੇ ਸਿਹਤ ਵਿਭਾਗ ਨੇ ਮਿਲ ਕੇ ਵੰਡੇ ਲੋਕਾਂ ਨੂੰ ਮਾਸਕ, ਕਰੋਨਾ ਵਾਇਰਸ ਤੋਂ ਸਾਵਧਾਨੀ ਵਰਤਨ ਲਈ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ 8 ਸਤੰਬਰ ( ਪਰਗਟ ਸਿੰਘ ) – ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਲੋਕਾਂ  ਨੂੰ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ੍ਰੀਮਤੀ ਡੀ.ਸੁਡਰਵਿਲੀ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਡਾਕਟਰ ਬਲੀਜਤ ਕੌਰ (ਐਮ.ਬੀ.ਬੀ.ਐਸ.ਐਮ.ਐਸ) ਅੱਖਾਂ ਦੇ ਸਪੈਸ਼ਲਿਸਟ ਅਤੇ ਨੌਡਲ ਅਫਸਰ ਮਿਸ਼ਨ ਫਤਿਹ ਅਤੇ ਇੰਸਪੈਕਟਰ ਮੋਹਨ ਲਾਲ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਵੀਰਪਾਲ ਕੌਰ ਇੰਚਾਰਜ ਚੌਂਕੀ ਬੱਸ ਸਟੈਡ ਵੱਲੋਂ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੂੰ ਮਾਸਕ ਵੰਡ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਨ ਲਈ ਜਾਗਰੂਕ ਕੀਤਾ ਗਿਆ।  ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ  ਕਿ ਕਰੋਨਾ ਵਾਇਰਸ ਬਿਮਾਰੀ ਤੋਂ ਬਚਨ ਲਈ ਆਪਾ ਨੂੰ ਤਿੰਨ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਾ ਨੂੰ ਪਤਾ ਹੀ ਹੈ ਕਿ ਕਰੋਨਾ ਵਾਇਰਸ ਬਿਮਾਰੀ ਇੱਕ ਛੂਤ ਦੀ ਬਿਮਾਰੀ ਹੈ ਅਤੇ ਇਹ ਬਿਮਾਰੀ ਇੱਕ ਇਨਸਾਨ ਤੋਂ ਦੂਸਰੇ ਦੇ ਸਪੰਰਕ ਵਿੱਚ ਆਉਣ ਕਾਰਨ ਫੈਲਦੀ ਹੈ। ਉਨ੍ਹਾਂ ਕਿਹਾ ਜੇਕਰ ਆਪਾ ਸਾਵਧਾਨੀਆਂ ਵਰਤਾਂਗੇ ਤਾਂ ਹੀ ਇਸ ਬਿਮਾਰੀ ਤੋਂ ਆਪ ਅਤੇ ਆਪਣੇ ਪਰਿਵਾਰ ਨੂੰ ਬਚਾ ਸਕਦੇ ਹਾਂ।  ਉਨ੍ਹਾਂ ਅੱਗੇ ਦੱਸਿਆ ਕਿ ਘਰ ਤੋਂ ਬਾਹਰ ਜਾਂਦੇ ਸਮੇ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ ਅਤੇ ਇੱਕ ਤੋਂ ਦੂਸਰੇ ਤੱਕ ਸਰੀਰ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਬੱਸਾਂ ਅੰਦਰ ਸਫਰ ਕਰਦੇ ਦੌਰਾਨੇ ਜਨਤਕ ਥਾਵਾਂ ਨੂੰ ਨਾ ਛੂਹਿਆ ਜਾਵੇ ਤੇ ਆਪਣੇ ਹੱਥਾਂ ਨੂੰ ਸੈਨੇਟਾਈਜ਼ ਕਰਦੇ ਰਹੋ।   ਇਸ ਮੌਕੇ ਇਸਪੈਕਟਰ ਮੋਹਨ ਲਾਲ ਨੇ ਕਿਹਾ ਕਿ  ਕਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਆਪਾ ਨੂੰ ਘਰ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਜਰੂਰਤ ਪੈਣ ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕੇ ਆਪਾ ਨੂੰ ਝੂਠੀਆਂ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ। ਐਸ.ਆਈ ਵੀਰ ਪਾਲ ਕੌਰ ਜੀ ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਵਿਅਕਤੀ ਕਰੋਨਾ ਬਿਮਾਰੀ ਸਬੰਧੀ ਝੂਠੀ ਅਫਵਾਹ ਫੈਲਾ ਰਿਹਾ ਹੈ ਜਾਂ ਤੁਸੀ ਕੋਈ ਹੋਰ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋਣ ਤਾਂ ਉਹ ਵਟਸ ਐਪ ਨੰਬਰ:-80549-42100 ਤੇ ਦੇ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਤਰਸੇਮ ਗੋਇਲ ਪ੍ਰਧਾਨ ਗਰੀਨ ਅਤੇ ਕਲੀਨ ਸੁਸਾਇਟੀ ਵੀ ਹਾਜ਼ਰ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans