Menu

ਡਰੱਗਸ ਮਾਮਲੇ ‘ਚ ਰੀਆ ਚੱਕਰਵਰਤੀ ਗ੍ਰਿਫਤਾਰ

ਨਵੀਂ ਦਿੱਲੀ, 8 ਸਤੰਬਰ – ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ ਹੁਣ ਪੂਰੀ ਤਰ੍ਹਾਂ ਡਰੱਗਜ਼ ਵੱਲ ਚੱਲ ਪਈ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਯਾਨੀ ਐੱਨਸੀਬੀ ਦੀ ਟੀਮ ਮੰਗਲਵਾਰ ਨੂੰ ਲਗਾਤਾਰ ਤੀਸਰੇ ਦਿਨ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕੀਤੀ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰੀਆ ਦੇ ਭਰਾ ਸ਼ੌਵਿਕ ਤੇ ਸੈਮੁਅਲ ਮਿਰਾਂਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਤਿੰਨਾਂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਐੱਨਡੀਪੀਐੱਸ ਐਕਟ ਤਹਿਤ ਇਹ ਗ੍ਰਿਫ਼ਤਾਰੀ ਹੋਈ ਹੈ। ਇਸ ਤੋਂ ਪਹਿਲਾਂ ਐਤਵਾਰ ਤੇ ਸੋਮਵਾਰ ਨੂੰ ਕੁੱਲ ਮਿਲਾ ਕੇ ਕਰੀਬ 14 ਘੰਟੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਐੱਨਸੀਬੀ ਰੀਆ ਤੋਂ ਪੁੱਛਗਿੱਛ ਜ਼ਰੀਏ ਬਾਲੀਵੁੱਡ ਹਸਤੀਆਂ ਵੱਲੋਂ ਡਰੱਗਜ਼ ਦੀ ਵਰਤੋਂ ਦੀ ਤਹਿ ‘ਚ ਜਾਣਾ ਚਾਹੁੰਦੀ ਹੈ।

ਮੀਡੀਆ ਰਿਪੋਰਟਸ ਮੁਤਾਬਿਕ, ਐੱਨਸੀਬੀ ਨੇ ‘ਦਮ ਮਾਰੋ ਦਮ’ ਕਰਨ ਵਾਲੀਆਂ 25 ਫਿਲਮੀ ਹਸਤੀਆਂ ਦੀ ਲਿਸਟ ਤਿਆਰ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਜਲਦ ਕਾਰਵਾਈ ਹੋ ਸਕਦੀ ਹੈ।ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਸ਼ੱਕੀ ਹਾਲਾਤ ‘ਚ ਮੌਤ ਦੇ ਮਾਮਲੇ ਦੀ ਜਾਂਚ ਦਾ ਇਕ ਹਿੱਸਾ ਹੁਣ ਬਾਲੀਵੁੱਡ ‘ਚ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੇ ਖਰੀਦੋ-ਫਰੋਖ਼ਤ ਤਕ ਜਾ ਪੁੱਜਾ ਹੈ। ਇਸ ਦੇ ਸਬੂਤ ਰੀਆ ਚੱਕਰਵਰਤੀ ਦੇ ਮੋਬਾਈਲ ਰਾਹੀਂ 2019-20 ‘ਚ ਕੀਤੀ ਗਈ ਚੈਟ ਤੋਂ ਮਿਲੇ ਹਨ। ਇਸ ਲਈ ਰੀਆ ਤੇ ਉਸ ਦੇ ਭਰਾ ਸ਼ੌਵਿਕ ਇਸ ਮਾਮਲੇ ‘ਚ ਨਾਮਜ਼ਦ ਕੀਤੇ ਗਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans