Menu

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ

ਚੰਡੀਗੜ੍ਹ, 9 ਸਤੰਬਰ – ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਲਿਖੇ ਪੱਤਰ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।ਬੁਲਾਰੇ ਅਨੁਸਾਰ ਸਿੱਖਿਆ ਸਕੱਤਰ ਨੇ ਆਪਣੇ ਪੱਤਰ ਵਿੱਚ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans