

ਇਸ ਮੌਕੇ ਗੁਰਮੀਤ ਸਿੰਘ, ਪਵਨ ਚੌਧਰੀ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਸੁਰਿੰਦਰ ਕੁਮਾਰ, ਸੁਖਰਾਜ ਸਿੰਘ, ਗੁਰਸੇਵਕ ਸਿੰਘ, ਗੁਰਦੀਪ ਸਿੰਘ, ਗੁਰਮੇਲ ਸਿੰਘ ਨੇ ਦੱਸਿਆ ਕਿ ਮਜ਼ਦੂਰਾਂ ਦੀ ਘੱਟੋ ਘੱਟ ਉਜ਼ਰਤਾਂ ਵਿੱਚ 01-03-2020 ਤੋਂ ਵਾਧੇ ਵਾਲੇ ਕਿਰਤ ਵਿਭਾਗ ਦੇ ਪੱਤਰ ਨੂੰ ਰੱਦ ਕਰਨ, ਐੱਨ.ਪੀ.ਐੱਸ. ਅਧੀਨ ਜਨਵਰੀ 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਰੱਦ ਕਰ ਕੇ ਅਤੇ ਬੋਰਡਾਂ ਕਾਰਪੋਰੇਸ਼ਨਾਂ ਦੇ ਸਮੂਹ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ,ਮੋਨਟੇਕ ਸਿੰਘ ਆਹਲੂਵਾਲੀਆ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਮੁਲਾਜ਼ਮ ਅਤੇ ਲੋਕ ਵਿਰੋਧੀ ਰਿਪੋਰਟ ਨੂੰ ਰੱਦ ਕਰਨ, ਪੰਜਾਬ ਦੇ ਮੁਲਾਜ਼ਮਾਂ ਦਾ ਘਟਾਇਆ ਗਿਆ ਨਿਗੂਣਾ ਮੋਬਾਇਲ ਭੱਤਾ ਮੁੜ ਬਹਾਲ ਕਰਨ, ਪੁਨਰਗਠਨ ਦੇ ਨਾਂ ਹੇਠ ਖ਼ਤਮ ਕੀਤੀਆਂ ਪੋਸਟਾਂ ਮੁੜ ਬਹਾਲ ਕਰਨ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਸੰਸਦ ਵੱਲੋਂ ਪਾਸ ਕੀਤੇ ਗਰੈਚੁਟੀ ਐਕਟ ਰਾਹੀਂ ਪ੍ਰਾਪਤ 20 ਲੱਖ ਰੁਪਏ ਦੀ ਗਰੈਚੁਟੀ ਜੋ ਵਿੱਤ ਵਿਭਾਗ ਨੇ 29-3-2018 ਤੋਂ ਜਬਰੀ ਰੋਕੀ ਹੋਈ ਹੈ, ਨੂੰ ਮੁੜ ਬਹਾਲ ਕਰਨ, ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਸਮੇਤ ਧੜਾ-ਧੜ ਵੇਚੇ ਜਾ ਰਹੇ ਸਮੂਹ ਜਨਤਕ ਅਦਾਰੇ ਬਚਾਉਣ, ਨਵੀਂ ਸਿੱਖਿਆ ਨੀਤੀ (2020) ਦੇ ਨਾਂ’ਤੇ ਚਲਾਈ ਜਾ ਰਹੀ ਸਿੱਖਿਆ ਦੇ ਨਿੱਜੀਕਰਨ ਅਤੇ ਭਗਵੇਂਕਰਨ ਦੀ ਪ੍ਰਕਿਰਿਅਾ ਠੱਲ੍ਹ ਪਾਉਣ ਆਦਿ ਦੀਆਂ ਮੰਗਾਂ ਦੀ ਪੂਰਤੀ ਲਈ ਮੁਲਾਜ਼ਮ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 15 ਸਤੰਬਰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਮਾਰਚ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜੀਵਨ ਬਾਵਾ, ਪਰਮਜੀਤ ਕੌਰ, ਲਖਵੀਰ ਕੌਰ, ਪ੍ਰੀਤੀ, ਸੁਖਵਿੰਦਰ ਕੌਰ ਅਤੇ ਨਛੱਤਰ ਸਿੰਘ ਹਾਜ਼ਰ ਸਨ।