Menu

ਕਰੋਨਾ ਤੋਂ ਬਚਾਅ ਸਬੰਧੀ ਆਟੋ ਰਿਕਸ਼ਾ ਤੇ ਟੈਕਸੀ ਡਰਾਈਵਰਾਂ ਨੂੰ ਕੀਤਾ ਜਾਗਰੂਕ

   ਬਠਿੰਡਾ, 11 ਸਤੰਬਰ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਧੀਨ ਰੈੱਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਯੂਨਾਈਟਿਡ ਵੈੱਲਫੇਅਰ ਸੁਸਾਇਟੀ, ਟ੍ਰੈਫਿਕ ਐਜੂਕੇਸ਼ਨ ਸੈੱਲ ਤੇ ਭਾਈ ਘੱਨਈਆ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ਼ਹਿਰ ਦੇ ਆਟੋ ਰਿਕਸ਼ਾ ਚਾਲਕਾਂ ਤੇ ਟੈਕਸੀ ਡਰਾਈਵਰਾਂ ਨੂੰ ਕੋਵਿਡ-19 ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ ਤੇ ਮਾਸਕ ਵੀ ਵੰਡੇ ਗਏ। ਇਹ ਜਾਣਕਾਰੀ ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆ ਨੇ ਸਾਂਝੀ ਕੀਤੀ।

          ਸ਼੍ਰੀ ਪਠਾਣੀਆ ਨੇ ਆਟੋ ਰਿਕਸ਼ਾ ਚਾਲਕਾਂ ਤੇ ਟੈਕਸੀ ਡਰਾਇਵਰਾਂ ਨੂੰ ਕੋਵਿਡ ਫੈਲਾਓ ਦੇ ਕਾਰਣਾਂ, ਚਿੰਨਾਂ ਤੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਇਸ ਦੀ ਲਾਗ ਤੋਂ ਬਚਣ ਲਈ ਹੱਥ ਧੋਣੇ ਤੇ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਢੰਗ ਤਰੀਕੇ ਵੀ ਦੱਸੇ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਏ.ਐੱਸ.ਆਈ ਸ਼੍ਰੀ ਹਾਕਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਲਈ ਮਾਸਕ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਲਈ ਪਹਿਨਣਾ ਲਾਜ਼ਮੀ ਹੈ।

          ਇਸ ਮੌਕੇ ਯੂਨਾਇਟਡ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਵਿਜੇ ਭੱਟ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਂਦੇ ਰਹੋ। ਵੈਲਫ਼ੇਅਰ ਸੁਸਾਇਟੀ ਦੇ ਸੇਵਾਦਾਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ ਦੇ ਕੋਈ ਲੱਛਣ ਦਿਸਣ ਤਾਂ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੈਸਟ ਕਰਵਾਓ।

          ਇਸ ਦੌਰਾਨ ਅੰਬੂਜਾ ਸੀਮਿੰਟ ਫਾਂਊਂਡੈਸ਼ਨ ਵੱਲੋਂ ਕੋਵਿਡ ਤੋਂ ਬਚਾਅ ਸਬੰਧੀ ਤਿਆਰ ਕਰਵਾਏ ਗਏ ਸਟੀਕਰ ਵੀ ਆਟੋ ਰਿਕਸ਼ਿਆਂ ‘ਤੇ ਚਿਪਕਾਏ ਗਏ। ਆਟੋ ਰਿਕਸ਼ਾ ਯੂਨੀਅਨ ਤੇ ਗੁਰੂ ਨਾਨਕ ਟੈਕਸੀ ਯੂਨੀਅਨ ਨੇ ਜ਼ਿਲਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦਾ ਕੋਵਿਡ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਰੈੱਡ ਕਰਾਸ ਵਲੰਟੀਅਰ ਸੰਦੀਪ ਕੁਮਾਰ ਨੇ ਵੀ ਇਸ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans