Menu

ਸੁਪਰੀਮ ਕੋਰਟ ਵੱਲੋਂ ਐਂਬੂਲੈਂਸ ਸੇਵਾਵਾਂ ਦੀ ਫੀਸ ਤੈਅ ਕਰਨ ਦੇ ਨਿਰਦੇਸ਼

 ਨਵੀਂ ਦਿੱਲੀ, 11 ਸਤੰਬਰ – ਦੇਸ਼ ਵਿਚ ਜਿਉਂ-ਜਿਉਂ ਇਨਫੈਕਟਿਡ ਲੋਕਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਤਿਉਂ-ਤਿਉਂ ਮਰੀਜ਼ਾਂ ਲਈ ਐਂਬੂਲੈਂਸ ਸੇਵਾਵਾਂ ਦੀ ਫੀਸ ‘ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟਾਈ ਹੈ। ਕੋਰਟ ਨੇ ਐਂਬੂਲੈਂਸ ਸੇਵਾ ਦੀ ਢੁਕਵੀਂ ਫੀਸ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਸੇਵਾਵਾਂ ਸੁਚਾਰੂ ਰੱਖਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਰੋਨਾ ਵਾਇਰਸ ਰੋਗੀਆਂ ਨੂੰ ਹਸਪਤਾਲ ਲਿਜਾਣ ਲਈ ਹਰੇਕ ਜ਼ਿਲ੍ਹੇ ‘ਚ ਲੋੜੀਂਦੀ ਗਿਣਤੀ ‘ਚ ਐਂਬੂਲੈਂਸਾਂ ਹੋਣ।
ਇਸ ਹੁਕਮ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੂਬਿਆਂ ਨੂੰ ਕੇਂਦਰ ਵੱਲੋਂ ਜਾਰੀ ਕੀਤੀ ਗਈ ਸਲਾਹ ਮੰਨਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਕੋਵਿਡ-19 ਟੈਸਟ ਲਈ ਫੀਸ ਤੈਅ ਕਰਨ ਲਈ ਕਿਹਾ ਸੀ, ਹਾਲਾਂਕਿ ਦੇਸ਼ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਟੈਸਟ ਦੀ ਫੀਸ ਨੂੰ ਬਰਾਬਰ ਨਹੀਂ ਕੀਤਾ ਗਿਆ ਹੈ।ਸੁਪਰੀਮ ਕੋਰਟ ਦੇ ਇਸ ਹੁਕਮ ਤੋਂ ਬਾਅਦ ਐਂਬੂਲੈਂਸ ਵੱਲੋਂ ਮਨਮਰਜ਼ੀ ਨਾਲ ਵਸੂਲੀ ਜਾ ਰਹੀ ਫੀਸ ‘ਤੇ ਪਾਬੰਦੀ ਲੱਗ ਜਾਵੇਗੀ। ਮੀਡੀਆ ਰਿਪੋਰਟ ਮੁਤਾਬਿਕ, ਹਾਲ ਹੀ ‘ਚ ਮਹਾਰਾਸ਼ਟਰ ਦੇ ਪੁਣੇ ‘ਚ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਐਂਬੂਲੈਂਸ ਸੇਵਾ ਪ੍ਰੋਵਾਈਡਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਨ੍ਹਾਂ ‘ਤੇ ਦੋਸ਼ ਸੀ ਕਿ 25 ਜੂਨ ਨੂੰ ਇਕ ਕੋਵਿਡ-19 ਮਰੀਜ਼ ਤੋਂ 7 ਕਿੱਲੋਮੀਟਰ ਦੀ ਦੂਰੀ ਲਈ ਐਂਬੂਲੈਂਸ ਨੇ 8 ਹਜ਼ਾਰ ਰੁਪਏ ਵਸੂਲੇ ਸਨ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40206 posts
  • 0 comments
  • 0 fans