Menu

ਮਾਰਕੀਟ ਕਮੇਟੀ ਕਾਹਨੂੰਵਾਨ ਨੇ ਮੰਡੀਆਂ ਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਕਾਹਨੂੰਵਾਨ (ਕੁਲਦੀਪ ਜਾਫਲਪੁਰ) –  ਸਾਲ 2020 ਦੇ ਝੋਨੇ ਦੀ ਫ਼ਸਲ ਅਜੇ ਵੀ ਮੰਡੀਆਂ ਵਿਚ ਪਹੁੰਚ ਰਹੀ ਹੈ। ਇਨ੍ਹਾਂ ਮੰਡੀਆਂ ਵਿੱਚ ਫ਼ਸਲਾਂ ਦੇ ਖ਼ਰੀਦ ਪ੍ਰਬੰਧ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਕਾਹਨੂੰਵਾਨ ਅਤੇ ਮੰਡੀ ਬੋਰਡ ਪੰਜਾਬ ਵੀ  ਪੂਰੀ ਤਰ੍ਹਾਂ ਸਰਗਰਮ ਹੈ।ਅੱਜ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਸਕੱਤਰ ਹਰਜੋਤ ਸਿੰਘ ਨੇ ਦਫ਼ਤਰ ਦੇ ਹੋਰ ਅਮਲੇ ਦੇ ਨਾਲ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਟ ਧੰਦਲ ਮੰਡੀ ਵਿਚ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਇਸ ਵਾਰ ਮੌਸਮ ਫਸਲ ਲਈ ਬਹੁਤ ਸਾਜ਼ਗਾਰ ਰਿਹਾ ਹੈ।ਝੋਨੇ ਦੀ ਫਸਲ ਦੀ ਗੁਣਵਤਾ ਅਤੇ ਝਾੜ ਬਹੁਤ ਤਸੱਲੀਬਖ਼ਸ਼ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵੀ ਬਹੁਤ ਸੁਚੱਜੇ ਢੰਗ ਨਾਲ ਕੀਤੀ ਗਈ ਹੈ ਅਤੇ ਇਨ੍ਹਾਂ ਮੰਡੀਆਂ ਵਿੱਚ ਵਿਕੇ ਹੋਏ ਝੋਨੇ ਦੀ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸ਼ਰਤਾਂ ਅਤੇ ਨਿਯਮਾਂ ਤਹਿਤ ਮੰਡੀਆਂ ਵਿਚ ਆਪਣੀ ਫਸਲ ਲੈ ਕੇ ਆਉਣ ਅਤੇ ਵੇਚਣ। ਉਨ੍ਹਾਂ ਨੇ ਦੱਸਿਆ ਕਿ ਹੁਣ ਭਾਵੇਂ ਖੇਤਾਂ ਵਿਚ ਵੀਹ ਫੀਸਦੀ ਤੱਕ ਹੀ ਫਸਲ ਰਹਿ ਗਈ ਹੈ ਪਰ ਹੁਣ ਮੌਸਮ ਦੀ ਤਬਦੀਲੀ ਆਉਣ ਕਾਰਨ ਝੋਨੇ ਵਿਚ ਨਮੀ ਵਧਣ ਦੇ ਅਸਾਰ ਹਨ।ਇਸ ਲਈ ਕਿਸਾਨ ਦਿਨ ਵੇਲੇ ਹੀ ਆਪਣੇ ਝੋਨੇ ਦੀ ਫਸਲ ਦੀ ਕਟਾਈ ਕਰਵਾਉਣ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਮੰਡੀ ਦੇ ਲੇਖਾਕਾਰ ਮਨਜੀਤ ਸਿੰਘ ਆੜਤੀ ਲਖਵਿੰਦਰ ਜੀਤ ਸਿੰਘ ਆੜ੍ਹਤੀ ਇਕਬਾਲ ਸਿੰਘ ਆਡ਼੍ਹਤੀ ਗੁਰਮਿੰਦਰ ਸਿੰਘ ਲਖਵਿੰਦਰ ਸਿੰਘ ਸ਼ਮਿੰਦਰ ਸੁਪਰਵਾਈਜ਼ਰ ਗੁਰਦੀਪ ਸਿੰਘ  ਅਮਰਿੰਦਰ ਸਿੰਘ ਵੀ ਹਾਜਰ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans