Menu

ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਵੱਲੋਂ ਸਟੇਡੀਅਮ ਦੀ ਉਸਾਰੀ ਵਿਚ ਕੀਤਾ ਜਾ ਰਿਹਾ ਹੈ ਅਹਿਮ ਯੋਗਦਾਨ

 ਕਾਹਨੂੰਵਾਨ( ਕੁਲਦੀਪ ਜਾਫਲਪੁਰ) –   ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਕਲਚਰ ਨੂੰ ਉਤਸ਼ਾਹਤ ਕਰਨ ਲਈ ਬਲਾਕ ਪੱਧਰ ਅਤੇ ਕਲੱਸਟਰ ਪੱਧਰ ਉੱਤੇ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਜਿੱਥੇ ਪੂਰੇ ਪੰਜਾਬ ਵਿੱਚ 750 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਇਸੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਲਗਭਗ 150 ਖੇਡ ਸਟੇਡੀਅਮ ਉਸਾਰੇ ਜਾਣਗੇ। ਜਿਨ੍ਹਾਂ ਵਿੱਚੋਂ 15 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਅਤੀ ਆਧੁਨਿਕ ਖੇਡ ਸਟੇਡੀਅਮ ਪਿੰਡ ਕਾਲਾਬਾਲਾ ਵਿਚ ਉਸਾਰਿਆ ਜਾ ਰਿਹਾ ਹੈ।ਅੱਜ ਜਦੋਂ ਖੇਡ ਸਟੇਡੀਅਮ ਵਾਲੇ ਸਥਾਨ ਦਾ ਮੌਕਾ ਵੇਖਿਆ ਗਿਆ ਤਾਂ ਉਥੇ ਪਿੰਡ ਦੀ ਪੰਚਾਇਤ ਅਤੇ ਯੂਥ  ਕਲੱਬ ਦੀ ਨਿਗਰਾਨੀ ਵਿਚ ਖੇਡ ਸਟੇਡੀਅਮ ਵੀ ਸਾਰੀ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ। ਇਸ ਮੌਕੇ ਪਿੰਡ ਦੇ ਮੋਹਤਬਰ ਜਗਤਾਰ ਸਿੰਘ ਅਤੇ ਬਲਦੀਪ ਸਿੰਘ ਤੋਂ ਇਲਾਵਾ ਠੇਕੇਦਾਰ ਭਗਵੰਤ ਸਿੰਘ ਨੇ ਦੱਸਿਆ ਕਿ ਇਸ ਖੇਡ ਸਟੇਡੀਅਮ ਚਾਲੀ ਲੱਖ ਤੋਂ ਵੱਧ ਦਾ ਖਰਚਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਦੀ ਉਸਾਰੀ ਵਿੱਚ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੀ ਮੁੱਖ ਭੂਮਿਕਾ ਹੈ। ਜਿਨ੍ਹਾਂ ਵਲੋਂ ਮਿਲੀਆਂ ਰਾਸ਼ੀਆਂ ਨਾਲ ਇਸ ਖੇਡ ਸਟੇਡੀਅਮ ਦੀ ਉਸਾਰੀ ਸੰਭਵ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਖੇਡ ਸਟੇਡੀਅਮ ਮੁਕੰਮਲ ਹੋ ਜਾਵੇਗਾ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਹਲਕੇ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ  ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖੇਡ ਸਟੇਡੀਅਮ ਵਿੱਚ ਇਕੱਲੇ ਕਾਲਾ ਬਾਲਾ ਹੀ ਨਹੀਂ ਸਗੋਂ ਇਲਾਕੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਖੇਡ ਸਹੂਲਤਾਂ ਮਿਲਣ ਦੀ ਉਮੀਦ ਹੈ।ਇਸ  ਇਸ ਮੌਕੇ ਰਾਣਾ ਪ੍ਰਤਾਪ ਸਿੰਘ ਪਰਮਪ੍ਰੀਤ ਸਿੰਘ ਗੁਰਪਿੰਦਰ ਸਿੰਘ ਗੁਰਅੰਮ੍ਰਿਤ ਸਿੰਘ ਸਰਬਜੀਤ ਸਿੰਘ ਬਲਦੀਪ ਸਿੰਘ ਮਨਦੀਪ ਸਿੰਘ ਮਿਸਤਰੀ ਆਦਿ ਹਾਜ਼ਰ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40307 posts
  • 0 comments
  • 0 fans