Menu

ਸੰਘੀ ਢਾਂਚੇ ਬਾਰੇ ‘900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ’ ਵਰਗੀਆਂ ਗੱਲਾਂ ਨਾ ਕਰਨ ਬਾਦਲ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਅਕਤੂਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ ‘ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ’ ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ ‘ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਹਿਲਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ‘ਚ ਸੁਖਬੀਰ ਸਿੰਘ ਬਾਦਲ ਅਤੇ ਫਿਰ ਮੋਦੀ ਸਰਕਾਰ ‘ਚ ਹਰਸਿਮਰਤ ਕੌਰ ਬਾਦਲ ਦੀ ਕੁਰਸੀ (ਮੰਤਰੀ ਅਹੁਦੇ) ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਘੀ ਢਾਂਚੇ, ਪੰਥ ਅਤੇ ਪੰਜਾਬ ਲਈ ਅਸੂਲਾਂ-ਸਿਧਾਂਤਾਂ ਦੀ ਲੜਾਈ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਲ ਨੂੰ ਬਾਦਲਾਂ ਦੇ ਟੱਬਰ ਨੇ ਬਹੁਤ ਪਹਿਲਾਂ ਭੋਗ ਪਾ ਦਿੱਤਾ ਸੀ, ਅੱਜ ਬਾਦਲ ਐਂਡ ਕੰਪਨੀ ਸਿਰਫ਼ ਅਤੇ ਸਿਰਫ਼ ਆਪਣੇ ਨਿੱਜੀ ਸਵਾਰਥਾਂ ‘ਤੇ ਕੇਂਦਰਿਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਜਦ-ਜਦ ਵੀ ਸੂਬਾ ਜਾਂ ਕੇਂਦਰ ਦੀ ਸੱਤਾ ‘ਚ ਰਹੇ ਹਨ, ਉਦੋਂ ਇਨ੍ਹਾਂ (ਬਾਦਲਾਂ) ਨੂੰ ਸੰਘੀ ਢਾਂਚੇ ਤਹਿਤ ਪੰਜਾਬ ਦੇ ਅਧਿਕਾਰ, ਪੰਥ, ਪੰਜਾਬ ਦੇ ਪਾਣੀ ਅਤੇ ਪੰਜਾਬੀਅਤ ਕਿਉਂ ਨਹੀਂ ਯਾਦ ਆਈ। ਇਸ ਲਈ ਅੱਜ ਸੱਤਾ ‘ਚ ਬਾਹਰ ਹੋ ਕੇ ਇਹ ਸੰਘੀ ਢਾਂਚੇ ਦੀ ਗੱਲ ਵੀ ਕਰਨ ਦਾ ਹੱਕ ਨਹੀਂ ਰੱਖਦੇ।
ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਗੱਲਾਂ ਬਾਦਲ ਪੰਜਾਬ ਜਾਂ ਪੰਜਾਬੀਆਂ ਨੂੰ ਬਚਾਉਣ ਲਈ ਨਹੀਂ, ਸਗੋਂ ਕਿਸੇ ਨਾ ਕਿਸੇ ਤਰਾਂ ਬਾਦਲ ਪਰਿਵਾਰ ਦੀ ਹੋਂਦ ਬਚਾਉਣ ਲਈ ਤਰਲੋਮੱਛੀ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans